03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

'ਆਪ' ਸਰਕਾਰ ਦੇ ਰਾਜ 'ਚ ਆਮ ਲੋਕਾਂ 'ਤੇ ਕੀਤਾ ਜਾ ਰਿਹੈ ਅੱਤਿਆਚਾਰ- ਰਾਜਬੀਰ ਸਿੰਘ ਭੁੱਲਰ <br/>

Ad Position 21
No active advertisement
ਅਜੀਤ ਡੈਸਕ 03-04-2026
ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਜਿੱਥੇ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ, ਉੱਥੇ ਹੀ ਸੱਤਾ ਦੇ ਨਸ਼ੇ ਵਿਚ ਚੂਰ ਹੋਏ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਲੋਂ ਸ਼ਰੇਆਮ ਗਰੀਬਾਂ ਅਤੇ ਦਲਿਤਾਂ 'ਤੇ ਅੰਨ੍ਹਾ ਅੱਤਿਆਚਾਰ ਕੀਤਾ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣਯੋਗ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਾਪੂੰਈਾ ਦੇ ਮੌਜੂਦਾ ਸਰਪੰਚ ਵਲੋਂ ਬੀਤੇ ਦਿਨੀਂ ਮਾਮੂਲੀ ਝਗੜੇ ਦੇ ਚੱਲਦਿਆਂ ਦੋ ਦਲਿਤ ਪਰਿਵਾਰਾਂ ਦੇ ਘਰਾਂ ਨੂੰ ਅੱਗ ਲਗਾ ਕੇ ਸਾੜਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਦਲਿਤਾਂ ਉੱਤੇ ਅੱਤਿਆਚਾਰ ਕਰਨ ਵਾਲੇ ਉਕਤ 'ਆਪ' ਸਰਪੰਚ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਤੋਂ ਮੰਗ ਕੀਤੀ ਹੈ ਕਿ ਦਲਿਤ ਅਤੇ ਮਜ਼ਲੂਮਾਂ ਉੱਤੇ ਅੱਤਿਆਚਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਬ੍ਰਹਮਪੁਰਾ ਵਲੋਂ ਪਿੰਡ ਖਾਨ ਛਾਪੜੀ ਤੇ ਖਾਨ ਰਜ਼ਾਦਾ 'ਚ ਵਰਕਰ ਮਿਲਣੀ <br/>
Ad Position 24