31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਟ ਦੀ ਰੂਪ-ਰੇਖਾ ਤਿਆਰ ਕਰਨ ਲਈ ਇਕੱਤਰਤਾ 6 ਨੂੰ -ਪੱਖੋਕੇ <br/>

Ad Position 21
No active advertisement
ਅਜੀਤ ਡੈਸਕ 04-04-2026
ਤਰਨ ਤਾਰਨ, 3 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੀ ਸਾਂਝੀ ਰਾਇ ਬਣਾਉਣ ਸੰਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ ਵਿਖੇ 6 ਅਪ੍ਰੈਲ ਨੂੰ ਇਕੱਤਰਤਾ ਸੱਦੀ ਗਈ ਹੈ | ਇਸ ਇਕੱਤਰਤਾ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਦਮਦਮੀ ਟਕਸਾਲ, ਸਿੰਘ ਸਭਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼, ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਮੁਖੀ ਪਹੁੰਚ ਰਹੇ ਹਨ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਲਈ ਪੰਜਾਬ ਸਰਕਾਰ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸੁਝਾਅ ਦਿੱਤੇ ਜਾਣੇ ਹਨ | ਇਹ ਜਾਣਕਾਰੀ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਦਿੱਤੀ | ਉਨ੍ਹਾਂ ਕਿਹਾ ਕਿ ਆਏ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਚਿੰਤਤਾਂ ਦੀ ਇਹ ਇਕੱਤਰਤਾ ਸੱਦੀ ਗਈ ਹੈ, ਜਿਸ ਸੰਬੰਧੀ ਸੱਦਾ ਪੱਤਰ ਵੀ ਸ਼ੋ੍ਰਮਣੀ ਕਮੇਟੀ ਵਲੋਂ ਭੇਜੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਉਪਰ ਸਿਆਸੀ ਪਾਰਟੀਆਂ ਵਲੋਂ ਰਾਜਨੀਤੀ ਵੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਸਾਲਾਨਾ ਇਮਤਿਹਾਨਾਂ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੇ ਦਿਨ ਦੇ ਗੁਰਮਤਿ ਸਮਾਗਮ ਗੁਰਦੁਆਰਾ ਖ਼ੂਹ ਬੀਬੀ ਭਾਨੀ ਜੀ ਵਿਖੇ ਕਰਵਾਏ <br/>
Ad Position 24