30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 04-04-2026
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਕੋਟ ਬੁੱਢਾ ਦੇ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਮਾਰੂ ਨੀਤੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਸਤਨਾਮ ਸਿੰਘ ਨਦੋਹਰ, ਜਰਨੈਲ ਸਿੰਘ ਬੱਠੇਭੈਣੀ, ਗੁਰਸਾਹਿਬ ਸਿੰਘ, ਰਘਬੀਰ ਸਿੰਘ ਕੋਟ ਬੁੱਢਾ, ਰਣਜੀਤ ਸਿੰਘ ਤਲਵੰਡੀ ਬੁੱਧ ਸਿੰਘ, ਜਗਤਾਰ ਸਿੰਘ ਫੌਜੀ ਗਦਾਈ ਕੇ, ਸਵਰਨ ਸਿੰਘ ਰਾਧਲ ਕੇ, ਨਿਸ਼ਾਨ ਸਿੰਘ ਭੰਗਾਲਾ, ਨਛੱਤਰ ਸਿੰਘ ਦੁਲੇਵਾਲ, ਵੀਰ ਸਿੰਘ ਜੱਲੋਕੇ ਅਤੇ ਸੇਵਾ ਸਿੰਘ ਰਾਮ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਪ੍ਰਮਜੀਤ ਸਿੰਘ ਗਦਾਈ ਕੇ, ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਨਦੋਹਰ, ਅਮਰਜੀਤ ਸਿੰਘ ਭਿੱਖੀਵਿੰਡ, ਹਰਦੀਪ ਸਿੰਘ ਬੱਠੇ ਭੈਣੀ, ਪ੍ਰਮਜੀਤ ਸਿੰਘ ਚੰਬਾ, ਲਖਵਿੰਦਰ ਸਿੰਘ ਰੂੜੀਵਾਲਾ, ਰਵੇਲ ਸਿੰਘ ਜਾਮਾਰਾਏ ਅਤੇ ਗੁਰਿੰਦਰ ਸਿੰਘ ਬਾਠ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਕਿੱਤੇ ਨੂੰ ਤਬਾਹ ਕਰਨ ਲਈ ਨਵੀਆਂ ਕਿਸਾਨ ਮਾਰੂ ਨੀਤੀਆਂ ਹੋਲੀ-ਹੋਲੀ ਕਿਸਾਨਾਂ ਉੱਤੇ ਲਾਗੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੇਂਦਰ ਸਰਕਾਰ ਨਾਲੋਂ ਤੇਜ਼ੀ ਨਾਲ ਲੋਕ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ | ਕਿਸਾਨ ਆਗੂਆਂ ਨੇ ਦੁਨੀਆ ਦੇ ਸਾਮਰਾਜੀ ਮੁਲਕਾਂ ਵਲੋਂ ਵਿਕਾਸਸ਼ੀਲ ਦੇਸ਼ਾਂ ਦੀ ਲੁੱਟ ਦੀ ਨੀਤੀ ਦੀ ਨਿੰਦਾ ਕਰਦਿਆਂ ਕਿਹਾ ਕਿ ਕਮਜ਼ੋਰ ਦੇਸ਼ਾਂ ਉੱਤੇ ਨਵੀਆਂ ਆਰਥਿਕ ਨੀਤੀਆਂ ਥੋਪੀਆਂ ਜਾ ਰਹੀਆਂ ਹਨ | ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਨੀਤੀਆਂ ਖਿਲਾਫ਼ ਹਮੇਸ਼ਾ ਤਿਆਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਵਲੋਂ 6 ਅਪ੍ਰੈਲ ਨੂੰ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ਦੇ ਧਰਨਿਆਂ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਨਵੇਂ ਸੈਸ਼ਨ ਦਾ ਆਗਾਜ਼ <br/> ਅਗਲੀ ਖ਼ਬਰ ਪਿੰਡ ਨਾਰਲੀ 'ਚ ਬਣਾਇਆ ਜਾ ਰਿਹਾ ਖੇਡ ਸਟੇਡੀਅਮ ਪੰਚਾਇਤੀ ਜ਼ਮੀਨ ਅੰਦਰ ਬਣਾਇਆ ਜਾਵੇ-ਪਿੰਡ ਵਾਸੀ <br/>
Ad Position 24