14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਧਰਨਾ <br/>

Ad Position 21
No active advertisement
ਅਜੀਤ ਡੈਸਕ 05-04-2026
ਭਿੱਖੀਵਿੰਡ, 4 ਅਪ੍ਰੈਲ (ਬੌਬੀ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਵੱਧ ਰਹੇ ਨਸ਼ਿਆਂ ਦੇ ਖਿਲਾਫ਼ ਭਿੱਖੀਵਿੰਡ ਦੇ ਬਜ਼ਾਰਾਂ ਵਿਚ ਰੋਸ ਮਾਰਚ ਕਰਕੇ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਫ਼ਨ ਬੋਲ ਪਿਆ ਦੇ ਆਗੂ ਜਗਤਾਰ ਸਿੰਘ ਸਿੱਧਵਾਂ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਸਵੰਤ ਸਿੰਘ ਭਿੱਖੀਵਿੰਡ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਦਿਆਲ ਸਿੰਘ ਵਾਂ ਨੇ ਕੀਤੀ | ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ, ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਸਕੱਤਰ ਕੇਵਲ ਸਿੰਘ ਕੰਬੋਕੇ ਅਤੇ ਮੁਖਤਿਆਰ ਸਿੰਘ ਪੱਟੀ ਨੇ ਬੋਲਦਿਆਂ ਕਿਹਾ ਕਿ ਥਾਣਾ ਭਿੱਖੀਵਿੰਡ ਦੀ ਹੱਦ ਦੇ ਅੰਦਰ ਨਸ਼ਿਆਂ ਦਾ ਭਾਰੀ ਬੋਲਬਾਲਾ ਹੈ, ਵੱਧ ਰਹੇ ਨਸ਼ੇ ਦੇ ਨਾਲ ਲੋਕਾਂ ਦੇ ਪੁੱਤ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਭਿੱਖੀਵਿੰਡ ਦੀ ਪੁਲਿਸ ਮੂਕਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੀ ਹੈ ਅਤੇ ਨਸ਼ੇ ਵੇਚਣ ਵਾਲਿਆਂ ਦੀ ਪਿੱਠ ਥਾਪੜੀ ਜਾ ਰਹੀ ਹੈ | ਇਸ ਸਾਰੇ ਘਟਨਾਕ੍ਰਮ ਦੇ ਅੰਦਰ ਭਿੱਖੀਵਿੰਡ ਥਾਣੇ ਦਾ ਇਕ ਹੌਲਦਾਰ ਪ੍ਰਦੀਪ ਕੁਮਾਰ ਸ਼ਾਮਿਲ ਹੈ, ਇਹ ਨਸ਼ਿਆਂ ਦੇ ਸੌਦਾਗਰਾਂ ਨਾਲ ਰਲਿਆ ਹੋਇਆ ਹੈ | ਨਿ੍ਹਾਂ ਆਗੂਆਂ ਨੇ ਐੱਸ.ਐੱਸ.ਪੀ. ਤਰਨ ਤਾਰਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਕੇਸ ਦੀ ਕਿਸੇ ਪੁਲਿਸ ਦੇ ਉੱਚ ਅਧਿਕਾਰੀ ਤੋਂ ਜਾਂਚ ਕਰਵਾ ਕੇ ਭਿ੍ਸ਼ਟ ਹੌਲਦਾਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ | ਐੱਸ.ਪੀ. ਬਲਜੀਤ ਸਿੰਘ ਭੁੱਲਰ ਵਲੋਂ ਧਰਨੇ ਵਿਚ ਪਹੁੰਚ ਕੇ ਧਰਨਾਕਾਰੀਆਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿਵਾਇਆ ਤਾਂ ਜਾ ਕੇ ਧਰਨਾ ਸਮਾਪਤ ਹੋਇਆ | ਧਰਨੇ ਦੇ ਅੰਤ ਵਿਚ ਜਥੇਬੰਦੀਆਂ ਵਲੋਂ ਐੱਸ.ਐੱਚ.ਓ. ਭਿੱਖੀਵਿੰਡ ਦਾ ਪੁਤਲਾ ਵੀ ਸਾੜਿਆ ਗਿਆ ਅਤੇ ਕਿਹਾ ਕਿ ਜੇਕਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀਆਂ ਵਲੋਂ ਐੱਸ.ਐੱਚ.ਓ ਭਿੱਖੀਵਿੰਡ ਦੇ ਵੱਖ-ਵੱਖ ਪਿੰਡਾਂ ਵਿਚ 8 ਦਿਨ ਲਗਾਤਾਰ ਪੂਤਲੇ ਸਾੜੇ ਜਾਣਗੇ | ਇਸ ਮੌਕੇ 'ਤੇ ਜਥੇਬੰਦੀਆਂ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਬਲਦੇਵ ਸਿੰਘ ਭਿੱਖੀਵਿੰਡ, ਗੁਰਪ੍ਰੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਸਿੰਘ ਸਿੱਧਵਾਂ ਪ੍ਰਧਾਨ ਟਰੱਕ ਯੂਨੀਅਨ ,ਸਰਬਜੀਤ ਸਿੰਘ ਜੰਡ, ਸੰਦੀਪ ਸਿੰਘ ਮਨਿਆਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਗਗਨਦੀਪ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਭਾਜਪਾ ਵਲੋਂ ਲਗਾਏ ਧਰਨੇ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24