ਤਰਨ ਤਾਰਨ, 4 ਅਪ੍ਰੈਲ (ਹਰਿੰਦਰ ਸਿੰਘ)-ਡੀ.ਐੱਮ. ਗਗਨਦੀਪ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਜਪਾ ਪੰਜਾਬ ਵਲੋਂ ਅੰਮਿ੍ਤਸਰ ਸਾਹਿਬ ਵਿਖੇ ਇਕ ਵੱਡਾ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ ਅਤੇ ਰੰਧਾਵਾ ਪਰਿਵਾਰ ਲਈ ਇਨਸਾਫ਼ ਦੀ ਮੰਗ ਨੂੰ ਬੁਲੰਦ ਆਵਾਜ਼ ਵਿੱਚ ਉਠਾਇਆ | ਇਸੇ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਦਾ ਕਾਫਲਾ ਵੱਖ-ਵੱਖ ਵਾਹਨਾਂ ਰਾਹੀਂ ਰਵਾਨਾ ਹੋਇਆ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਡੀ.ਐੱਮ. ਗਗਨਦੀਪ ਰੰਧਾਵਾ ਦੀ ਮੌਤ ਸਿਰਫ਼ ਇਕ ਪਰਿਵਾਰ ਦੀ ਨਹੀਂ, ਸਗੋਂ ਪੂਰੇ ਸਮਾਜ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਲਾਜ਼ਮੀ ਹੈ | ਸੰਧੂ ਨੇ ਕਿਹਾ ਕਿ ਭਾਜਪਾ ਪਾਰਟੀ ਹਮੇਸ਼ਾਂ ਹੀ ਸੱਚ ਅਤੇ ਨਿਆਂ ਦੇ ਪੱਖ ਵਿਚ ਖੜ੍ਹੀ ਰਹੀ ਹੈ ਅਤੇ ਇਸ ਮਾਮਲੇ ਵਿਚ ਵੀ ਪਾਰਟੀ ਕਿਸੇ ਵੀ ਕਿਸਮ ਦੀ ਨਾਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰੰਧਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਾਡੀ ਸਾਂਝੀ ਜਿੰਮੇਵਾਰੀ ਹੈ ਅਤੇ ਜਦ ਤੱਕ ਪੀੜਤ ਪਰਿਵਾਰ ਨੂੰ ਨਿਆਂ ਨਹੀਂ ਮਿਲਦਾ, ਤਦ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਇਸ ਘਟਨਾ ਲਈ ਜਿੰੰਮੇਵਾਰ ਹਨ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਭਾਜਪਾ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਇਸ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਗਈ, ਤਾਂ ਪਾਰਟੀ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਸੂਬੇ ਭਰ ਵਿਚ ਵੱਡੇ ਪੱਧਰ 'ਤੇ ਅੰਦੋਲਨ ਕੀਤਾ ਜਾਵੇਗਾ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਸ਼ਿਵ ਕੁਮਾਰ ਸੋਨੀ, ਰਮਨਦੀਪ ਸਿੰਘ ਭਰੋਵਾਲ, ਸਤਨਾਮ ਸਿੰਘ ਭੁੱਲਰ, ਦਲਬੀਰ ਸਿੰਘ ਅਲਗੋਂ ਕੋਠੀ, ਡਾ. ਅਵਤਾਰ ਸਿੰਘ ਵੇਈਪੂਈ, ਅਵਤਾਰ ਸਿੰਘ ਬੰਟੀ, ਦਿਨੇਸ਼ ਜੋਸ਼ੀ, ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨ ਹਰਜੀਤ ਸਿੰਘ, ਅਮਨ ਅਰੋੜਾ, ਰੋਹਿਤ ਸ਼ਰਮਾ, ਗੌਰਵ ਦੇਵਗਨ, ਹਰਪਾਲ ਸੋਨੀ, ਮੇਹਰ ਸਿੰਘ, ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੇ.ਈ ਗੁਰਬਚਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਆਦਿ ਸੈਂਕੜੇ ਪਾਰਟੀ ਆਗੂ ਮੌਜੂਦ ਸਨ |