14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-04-2026
ਤਰਨ ਤਾਰਨ, 4 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਜਗ੍ਹਾ 'ਤੇ ਕੀਤੀ ਕਾਰਵਾਈ ਦੌਰਾਨ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪਿੱਦੀ ਤੋਂ ਅਰਮਾਨਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਚੁਤਾਲਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ 30 ਬੋਰ ਦਾ ਪਿਸਟਲ ਸਮੇਤ ਮੈਗਜੀਨ, 2 ਕਾਰਤੂਸ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੂੰ ਸੂਚਨਾ ਮਿਲੀ ਕਿ ਅਜਮੇਰ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਬੂਆ ਪੱਤੀ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਅਤੇ ਗ੍ਰਾਹਕਾਂ ਨੂੰ ਵੇਚਣ ਲਈ ਪਿੰਡ ਬੂੜਚੰਦ ਨਜ਼ਦੀਕ ਖੜਾ ਹੈ ਤਾਂ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਲਿੰਕ ਰੋਡ ਬਹਾਦਰ ਨਗਰ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਪੂਨੀਆ ਤੋਂ ਖੁਸ਼ਪ੍ਰੀਤ ਸਿੰਘ ਪੁੱਤਰ ਲੇਟ ਸਰਵਨ ਸਿੰਘ ਵਾਸੀ ਬਰਵਾਲਾ ਹਾਲ ਵਾਸੀ ਆਸਲ ਭੱਠਾ ਕਾਲੋਨੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲ੍ਹਾ ਐਕਟ ਤਹਿਤ ਮਾਮਲੇ ਦਰਜ ਕਰਕੇ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਵਿਖੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ <br/> ਅਗਲੀ ਖ਼ਬਰ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਮਿਸਤਰੀ ਦੀ ਮੌਤ, ਮਜ਼ਦੂਰ ਗੰਭੀਰ ਜ਼ਖਮੀ <br/>
Ad Position 24