ਤਰਨ ਤਾਰਨ, 4 ਅਪ੍ਰੈ©ਲ (ਪਰਮਜੀਤ ਜੋਸ਼ੀ)- ਪ੍ਰਾਈਵੇਟ ਸਕੂਲਾਂ ਵਿਚ ਦਾਖਲੇ ਸ਼ੁਰੂ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਪ੍ਰਾਈਵੇਟ ਸਕੂਲਾਂ ਵਲੋਂ ਮਹਿੰਗੇ ਰੇਟ 'ਤੇ ਕਿਤਾਬਾਂ, ਵਰਦੀਆਂ ਮਿਲ ਰਹੀਆਂ ਹਨ, ਜੋ ਕਿ ਸ਼ਰੇਆਮ ਲੁੱਟ ਹੈ, ਜਿਸ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬ੍ਰਹਮ ਪ੍ਰਤੀਨਿਧੀ ਸਭਾ ਤਰਨ ਤਾਰਨ ਦੇ ਪ੍ਰਧਾਨ ਪਵਨ ਸ਼ਰਮਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਸਮੇਂ ਵਿਦਿਆ ਇਨ੍ਹੀਂ ਮਹਿੰਗੀ ਹੋ ਚੁੱਕੀ ਹੈ ਕਿ ਬੱਚਿਆਂ ਦੇ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਪਰੋਂ ਪ੍ਰਾਈਵੇਟ ਸਕੂਲਾਂ ਵਾਲਿਆਂ ਵਲੋਂ ਕਿਤਾਬਾਂ, ਵਰਦੀਆਂ ਆਦਿ ਹੋਰ ਸਮੱਗਰੀ ਨੂੰ ਮਹਿੰਗੇ ਰੇਟਾਂ 'ਤੇ ਦੇ ਕੇ ਮਾਪਿਆਂ ਦੀ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਵਿਦਿਆ ਨੂੰ ਵਪਾਰ ਬਣਾਉਣ ਵਾਲੇ ਸਕੂਲਾਂ, ਕਾਲਜਾਂ ਦੇ ਪ੍ਰਬੰਧਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ |