15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਜਾਤੀਸੂਚਕ ਸ਼ਬਦ ਬੋਲਣ 'ਤੇ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 05-04-2026
ਤਰਨ ਤਾਰਨ, 4 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਵਿਖੇ ਕੁਝ ਵਿਅਕਤੀਆਂ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਇਕ ਮੁਹੱਲੇ ਵਿਚ ਦਾਖਲ ਹੋ ਕੇ ਲੋਕਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਅਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਹੇਠ 4 ਵਿਅਕਤੀਆਂ ਤੋਂ ਇਲਾਵਾ 25 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ਼ੱਕਰੀ ਨੇ ਸ਼ਿਕਾਇਕਤ ਦਰਜ ਕਰਵਾਈ ਕਿ ਰਾਤ ਸਮੇਂ ਅਕਾਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ, ਕਰਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਆਨ ਸ਼ੱਕਰੀ, ਅਕਾਸ਼ ਸਿੰਘ ਦੀ ਭੂਆ ਦਾ ਲੜਕਾ ਪ੍ਰਭ, ਜੱਗਾ ਪਿੰਡ ਉਬੋਕੇ ਤੋਂ ਇਲਾਵਾ 20-25 ਅਮਪਛਾਤੇ ਵਿਅਕਤੀ ਤੇਜ ਹਥਿਆਰ ਰਾਈਫਲਾਂ ਅਤੇ ਪਿਸਟਲ ਲੈ ਕੇ 4 ਗੱਡੀਆਂ ਵਿਚ ਸਵਾਰ ਹੋ ਕੇ ਉਨ੍ਹਾਂ ਦੇ ਮੁਹੱਲੇ ਵਿਚ ਆਏ ਅਤੇ ਉਨ੍ਹਾਂ ਦੇ ਸਾਰੇ ਮੁਹੱਲੇ ਨੂੰ ਗਾਲੀ ਗਲੋਚ ਕੀਤਾ ਅਤੇ ਜਾਤੀਸੂਚਕ ਸ਼ਬਦ ਬੋਲੇ ਅਤੇ ਸਾਰੇ ਮੁਹੱਲੇ ਨੂੰ ਜਾਨੋੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਲਲਕਾਰੇ ਮਾਰਦੇ ਰਹੇ ਅਤੇ ਇਹ ਸਾਰੇ ਘਟਨਾਕ੍ਰਮ ਦੀ ਸੀ.ਸੀ.ਟੀ.ਵੀ ਰਿਕਾਡਿੰਗ ਉਸ ਦੇ ਕੋਲ ਹੈ | ਡੀ.ਐੱਸ.ਪੀ. ਰੋਹਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਐੱਸ.ਸੀ/ਐੱਸ.ਟੀ. ਐਕਟ ਤੋਂ ਇਲਾਵਾ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪਿੰਡ ਇਕਾਈ ਦੀ ਚੋਣ <br/> ਅਗਲੀ ਖ਼ਬਰ ਸਮੇਂ ਸਿਰ ਗੈਸ ਸਿਲੰਡਰ ਨਾ ਮਿਲਣ ਤੇ ਗੈਸ ਏਜੰਸੀ ਦੀ ਲੱਗੀ ਭੀੜ ਤੋਂ ਲ਼ੋਕ ਡਾਹਡੇ ਪ੍ਰੇਸ਼ਾਨ-ਅਰੋੜਾ <br/>
Ad Position 24