15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਰਤੀ ਕਿਸਾਨ ਯੂਨੀਅਨ ਪਿੰਡ ਇਕਾਈ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 05-04-2026
ਤਰਨ ਤਾਰਨ, 4 ਅਪ੍ਰੈਲ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪਿੰਡ ਵਲੀਪੁਰ ਵਿਖੇ ਇਕੱਠ ਕਰਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਫੈਸਲੇ ਅਨੁਸਾਰ ਨਵੀਂ ਮੈਂਬਰਸ਼ਿਪ ਤਹਿਤ ਪਿੰਡ ਵਲੀਪੁਰ ਵਿਚ ਮੈਂਬਰਾਂ ਦਾ ਇਕੱਠ ਕਰਕੇ ਇਕਾਈ ਦਾ ਗਠਨ ਕੀਤਾ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ, ਖਜਾਨ ਸਿੰਘ ਤੇ ਗੁਰਪ੍ਰਤਾਪ ਸਿੰਘ ਨੇ ਕਿਹਾ ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੀਆਂ ਮੰਗਾਂ ਜਿਨਾਂ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ, ਪੰਜਾਬ ਦੀ ਖੇਤੀ ਨੀਤੀ ਤਿਆਰ ਕਰਨਾ, ਹਰ ਘਰ ਪੀਣ ਵਾਲਾ ਪਾਣੀ ਅਤੇ ਹਰ ਖੇਤ ਤੱਕ ਨਹਿਰੀ ਪਾਣੀ ਪੱੁਜਦਾ ਕਰਨਾ ਅਤੇ ਪੰਜਾਬ ਦੇ ਪਾਣੀਆਂ ਦਾ ਰਿਪੇਰੀਅਨ ਸਿਧਾਂਤਾਂ ਅਨੁਸਾਰ ਫੈਸਲਾ ਕਰਨਾ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਬਿੱਲ 2025, ਬੀਜ ਸੋਧ ਬਿੱਲ ਅਤੇ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਆਦਿ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ | ਨੇਤਾਵਾਂ ਨੇ ਪੰਜਾਬ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਸਰਕਾਰੀ ਜਾਇਦਾਦਾਂ ਵੇਚਣ ਦਾ ਵਿਰੋਧ ਕੀਤਾ ਜਾਵੇਗਾ | ਸਹਿਕਾਰੀ ਖੰਡ ਮਿੱਲ ਸੈਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਕਿਰਤੀ ਕਿਸਾਨ ਯੂਨੀਅਨ ਅੱਗੇ ਹੋ ਕੇ ਸੰਘਰਸ਼ ਵਿੱਚ ਸ਼ਾਮਲ ਹੋਵੇਗੀ | 6 ਅਪਰੈਲ ਦੇ ਖੰਡ ਮਿੱਲ ਸੇਰੋਂਾ ਸਾਹਮਣੇ ਧਰਨਾ ਲਾਉਣ ਦੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਫੈਸਲੇ ਨੂੰ ਕਿਰਤੀ ਕਿਸਾਨ ਯੂਨੀਅਨ ਡੱਟ ਕੇ ਪੂਰਾ ਕਰੇਗੀ | ਮੀਟਿੰਗ ਵਿੱਚ ਸਰਬ ਸੰਮਤੀ ਨਾਲ ਪਿੰਡ ਇਕਾਈ ਦੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਅਨੁਸਾਰ ਹਰਵਿੰਦਰ ਸਿੰਘ ਮਿੱਡਾ ਪ੍ਰਧਾਨ, ਗੁਰਜੰਟ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਅੰਗਰੇਜ਼ ਸਿੰਘ, ਸਾਹਬ ਸਿੰਘ, ਖਜਾਨਚੀ ਸ਼ੰਗਾਰਾ ਸਿੰਘ, ਸਹਾਇਕ ਖਜਾਨਚੀ ਬਲਵਿੰਦਰ ਸਿੰਘ, ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਚੁਣੇ ਗਏ | ਇਸ ਤੋਂ ਇਲਾਵਾ 11 ਮੈਂਬਰੀ ਕਮੇਟੀ ਚੁਣੀ ਗਈ ਜਿਸ ਵਿਚ ਮਨਜਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ, ਜੋਗਾ ਸਿੰਘ, ਅੰਗਰੇਜ ਸਿੰਘ, ਹੀਰਾ ਸਿੰਘ, ਜਸ਼ਨਦੀਪ ਸਿੰਘ, ਗੁਰਜੰਟ ਸਿੰਘ, ਤਸਵੀਰ ਸਿੰਘ, ਅਮਰ ਸਿੰਘ, ਅਵਤਾਰ ਸਿੰਘ, ਹੀਰਾ ਸਿੰਘ ਨੰਬਰਦਾਰ, ਮਨਜਿੰਦਰ ਸਿੰਘ ਨੰਬਰਦਾਰ ਆਦਿ ਮੈਂਬਰ ਚੁਣੇ ਗਏ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੂਸਲੇਵੜ ਦੇ ਛੱਪੜ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ-ਗੰਦੇ ਪਾਣੀ ਤੇ ਬਦਬੂ ਕਾਰਨ ਪਿੰਡ ਵਾਸੀ ਪ੍ਰੇਸ਼ਾਨ <b... ਅਗਲੀ ਖ਼ਬਰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਜਾਤੀਸੂਚਕ ਸ਼ਬਦ ਬੋਲਣ 'ਤੇ ਮਾਮਲਾ ਦਰਜ <br/>
Ad Position 24