15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਿੰਡ ਡਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨ ਤੇ ਬੀਬੀਆਂ ਦੀ ਨਵੀਂ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 05-04-2026
ਚੋਗਾਵਾਂ, 4 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਬਾਬਾ ਸੋਹਣ ਸਿੰਘ ਭਕਨਾ ਦੇ ਪਿੰਡ ਡਾਲਾ ਵਿਚ ਇਕ ਮੀਟਿੰਗ ਹੋਈ | ਜਿਸ ਦੀ ਅਗਵਾਈ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਕੋਲੋਵਾਲ ਨੇ ਕੀਤੀ | ਮੀਟਿੰਗ ਦੌਰਾਨ ਪਿੰਡ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ | ਜਿਸ ਵਿਚ ਅੰਗਰੇਜ਼ ਸਿੰਘ ਨੂੰ ਪ੍ਰਧਾਨ, ਗੁਰਭੇਜ ਸਿੰਘ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਤੋਂ ਇਲਾਵਾ ਸੰਤੋਖ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਨੂੰ ਖ਼ਜ਼ਾਨਚੀ, ਦਰਸ਼ਨ ਸਿੰਘ ਤੇ ਗੁਰਨਾਮ ਸਿੰਘ ਨੂੰ ਮੀਤ ਪ੍ਰਧਾਨ, ਰਣਜੀਤ ਸਿੰਘ ਤੇ ਹਰਦੇਵ ਸਿੰਘ ਮੀਤ ਸਕੱਤਰ, ਮਨਬੀਰ ਸਿੰਘ ਤੇ ਸੁਖਬੀਰ ਸਿੰਘ ਸੋਨੂੰ ਮੀਤ ਖ਼ਜ਼ਾਨਚੀ, ਮਨਪ੍ਰੀਤ ਸਿੰਘ ਤੇ ਗੁਰਲਾਲ ਸਿੰਘ ਪ੍ਰੈਸ ਸਕੱਤਰ ਸਮੇਤ 22 ਮੈਂਬਰੀ ਕਿਸਾਨ ਮਜ਼ਦੂਰਾਂ ਦੀ ਕਮੇਟੀ ਤੇ ਪ੍ਰਧਾਨ ਬੀਬੀ ਜਸਬੀਰ ਕੌਰ, ਸਕੱਤਰ ਬੀਬੀ ਅਮਰਜੀਤ ਕੌਰ ਸਮੇਤ 8 ਮੈਂਬਰੀ ਬੀਬੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆਂ | ਮੀਟਿੰਗ ਦੌਰਾਨ ਬਿਜਲੀ ਸੋਧ ਬਿੱਲ 2025, ਸਰਕਾਰ ਵਲੋਂ ਪ੍ਰੀਪੇਡ ਮੀਟਰ ਲਗਾਉਣਾ, ਮੋਦੀ ਸਰਕਾਰ ਵਲੋਂ ਭਾਰਤ ਅਮਰੀਕਾ ਸਮਝੌਤਾ, ਮਨਰੇਗਾ ਸਕੀਮ 'ਚ ਬਦਲਾਵ ਕਰਨਾ, ਲੇਬਰ ਕੋਡ ਲਾਗੂ ਕਰਨਾ, ਲੋਕਤੰਤਰ ਦਾ ਘਾਣ ਕਰਦਿਆਂ ਮੌਜੂਦਾ ਪੰਜਾਬ ਸਰਕਾਰ ਵਲਾੋ ਧੱਕੇ ਤੇ ਪੁਲਿਸ ਜਬਰ ਨਾਲ ਲੋਕਾਂ ਦੀ ਆਵਾਜ਼ ਨੂੰ ਦੱਬਣਾ ਆਦਿ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਕਜੁੱਟ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ | ਨਵੇ-ਚੁਣੇ ਮੈਂਬਰਾਂ ਨੇ ਆਪਣੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸਵਾਸ਼ ਦਿਵਾਇਆ | ਇਸ ਮੌਕੇ ਜ਼ਿਲ੍ਹਾ ਆਗੂ ਬਾਜ਼ ਸਿੰਘ ਸਾਰੰਗੜ੍ਹਾ, ਜ਼ੋਨ ਪ੍ਰਧਾਨ ਕੁਲਬੀਰ ਸਿੰਘ ਲੋਪੋਕੇ, ਜ਼ੋਨ ਸਕੱਤਰ ਨਿਰਮਲ ਸਿੰਘ ਨੂਰਪੁਰ, ਨਿਰਮਲ ਸਿੰਘ ਚੱਠਾ, ਸਤਨਾਮ ਸਿੰਘ ਚੱਠਾ, ਗੁਰਜੀਤ ਸਿੰਘ, ਬੀਬੀ ਦਲਜੀਤ ਕੌਰ, ਬੀਬੀ ਛਿੰਦਰ ਕੌਰ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਬੀਬੀਆਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਰ ਸਾਲਾਂ ਵਿਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ -ਈ. ਟੀ. ਓ. <br/> ਅਗਲੀ ਖ਼ਬਰ ਤੇਜ਼ ਬਾਰਿਸ਼ ਤੇ ਗੜੇਮਾਰੀ ਨੇ ਅੰਨਦਾਤੇ ਦੀਆਂ ਚਿੰਤਾਵਾਂ ਵਧਾਈਆਂ <br/>
Ad Position 24