15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਰਾਵੀ ਦਰਿਆ 'ਤੇ ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 05-04-2026
ਅਜਨਾਲਾ, ਗੱਗੋਮਾਹਲ, ਰਾਮਦਾਸ 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਪਿਛਲੇ ਸਾਲ ਅਗਸਤ ਮਹੀਨੇ ਵਿਚ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਜ਼ਿਲ੍ਹਾ ਅੰਮਿ੍ਤਸਰ ਅਤੇ ਗੁਰਦਾਸਪੁਰ ਅੰਦਰ ਹੋਏ ਵੱਡੇ ਨੁਕਸਾਨ ਤੋਂ ਬਾਅਦ ਜਲ ਸਰੋਤ ਵਿਭਾਗ ਵਲੋਂ ਕੀਤੇ ਜਾ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਲਈ ਅੱਜ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਰਾਵੀ ਦਰਿਆ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੁੱਖ ਇੰਜੀਨੀਅਰ (ਵਿਜੀਲੈਂਸ) ਸੁਖਜੀਤ ਸਿੰਘ ਭੁੱਲਰ ਸਮੇਤ ਵਿਭਾਗ ਦੇ ਉੱਚ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ | ਇਸ ਮੌਕੇ ਪ੍ਰਮੁੱਖ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਸਰਹੱਦੀ ਪਿੰਡ ਘੋਨੇਵਾਲਾ, ਮਾਛੀਵਾਹਲਾ, ਕੋਟ ਰਜ਼ਾਦਾ, ਕੱਕੜ ਅਤੇ ਲੋਧੀਗੁੱਜਰ ਨਜ਼ਦੀਕ ਰਾਵੀ ਦਰਿਆ ਕੰਢੇ ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ, ਜਿਨ੍ਹਾਂ ਵਿਚ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ, ਉਪ-ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਸ਼ਾਮਲ ਸਨ, ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਰਾਵੀ ਦਰਿਆ 'ਤੇ ਚੱਲ ਰਹੇ ਕੰਮਾਂ ਦੀ ਕੁਆਲਿਟੀ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ ਅਤੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਖਾਸ ਧਿਆਨ ਦਿੱਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਇਕ ਮਹੀਨੇ ਬਾਅਦ ਅਤੇ ਆਉਣ ਵਾਲੇ ਫਲੱਡ ਸੀਜ਼ਨ ਤੋਂ ਪਹਿਲਾਂ ਰਾਵੀ ਦਰਿਆ ਅਤੇ ਇਸ ਦੇ ਨਾਲ ਲੱਗਦੇ ਬੰਨ੍ਹਾਂ ਅਤੇ ਫਲੱਡ ਪ੍ਰੋਟੈਕਸ਼ਨ ਕੰਮਾਂ ਦੀ ਦੁਬਾਰਾ ਜਾਂਚ ਕੀਤੀ ਜਾਵੇ | ਇਸ ਇੰਸਪੈਕਸ਼ਨ ਤੋਂ ਬਾਅਦ ਉਨ੍ਹਾਂ ਅੰਮਿ੍ਤਸਰ ਡਰੇਨਜ਼ ਸਰਕਲ ਦੇ ਸਮੂਹ ਸਟਾਫ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਫਲੱਡ ਸੀਜ਼ਨ ਦੀ ਤਿਆਰੀ ਸੰਬੰਧੀ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸਾਹਿਲ ਕੁਮਾਰ, ਕਾਰਜਕਾਰੀ ਇੰਜੀਨੀਅਰ ਗੁਰਬੀਰ ਸਿੰਘ, ਕਾਰਜਕਾਰੀ ਇੰਜੀਨੀਅਰ ਅੰਕੁਸ਼ ਚੌਧਰੀ, ਕਾਰਜਕਾਰੀ ਇੰਜੀਨੀਅਰ ਪ੍ਰੀਤ ਸਿਮਰ ਸੰਧੂ ਅਤੇ ਐੱਸ.ਡੀ.ਓ. ਇੰਜੀਨੀਅਰ ਸਰਬਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਹਰਜਿੰਦਰ ਕੌਰ ਸੀਨੀਅਰ ਰਿਕਾਰਡ ਕੀਪਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ <br/> ਅਗਲੀ ਖ਼ਬਰ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਰਵਾਇਤੀ ਭੰਗੜਾ ਕੈਂਪ ਆਰੰਭ
Ad Position 24