ਗੋਇੰਦਵਾਲ ਸਾਹਿਬ, 5 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਬਾਵਾ ਪਰਿਵਾਰ ਵਲੋਂ ਸਵ. ਬਾਵਾ ਸੁਜਿੰਦਰ ਸਿੰਘ ਲਾਲੀ ਦੀ ਨਿੱਘੀ ਯਾਦ ਨੂੰ ਤਾਜ਼ਾ ਕਰਦਿਆਂ ਗੁਰਦੁਆਰਾ ਸ੍ਰੀ ਬਾਉਲੀ ਦੇ ਬਾਹਰ ਮੁਫ਼ਤ ਮੈਡੀਕਲ ਕੈਂਪ ਲਗਾਇਆ | ਇਸ ਮੌਕੇ ਬਾਵਾ ਪਰਿਵਾਰ ਵਲੋਂ ਰਿਬਨ ਕੱਟ ਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਜਰਨਲ ਸਕੱਤਰ ਬਾਵਾ ਹਰਪ੍ਰੀਤ ਸਿੰਘ ਮਿੰਨਾ ਤੇ ਗੁਰਮੁਖ ਸਿੰਘ ਗੁਰੀ ਬਾਵਾ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਗਏ | ਕੈਂਪ 'ਚ ਫੋਰਟੀਜ਼ ਹਸਪਤਾਲ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਵਲੋਂ ਸੈਂਕੜੇ ਮਰੀਜ਼ਾਂ ਦੀ ਜਾਂਚ ਕਰਨ ਕਰਨ ਉਪਰੰਤ ਦਵਾਈਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਤਿਕਾਰਯੋਗ ਪਿਤਾ ਬਾਵਾ ਸੁਜਿੰਦਰ ਸਿੰਘ ਲਾਲੀ ਦੀ ਯਾਦ ਸਮਰਪਿਤ ਖੇਡ ਮੇਲੇ ਅਤੇ ਮੁਫ਼ਤ ਮੈਡੀਕਲ ਕੈਂਪਾਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰੱਖਾਂਗੇ | ਇਸ ਕੈਂਪ ਉਪਰੰਤ ਅਕਾਲੀ ਆਗੂਆਂ ਵਲੋਂ ਇਕ ਅਹਿਮ ਮੀਟਿੰਗ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ 'ਚ ਅਹਿਮ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਬਾਵਾ ਪਰਿਵਾਰ ਵਲੋਂ ਆਏ ਹੋਏ ਪਤਵੰਤਿਆਂ ਦਾ ਸਨਮਾਨਿਤ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਪ੍ਰੇਮ ਸਿੰਘ ਪੰਨੰੂ, ਸ਼੍ਰੋਮਣੀ ਅਕਾਲੀ ਦਲ ਜਨਰਲ ਸਕੱਤਰ, ਕੁਲਦੀਪ ਸਿੰਘ ਲਹੋਰੀਆ, ਹਰਦੇਵ ਸਿੰਘ ਮੱਲ੍ਹੀ, ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਗੁਰਮੇਜ ਸਿੰਘ ਡੀ. ਸੀ., ਡਾ. ਮਨਜੀਤ ਸਿੰਘ ਮੱਲ੍ਹੀ, ਹਰਦੇਵ ਸਿੰਘ ਮੱਲ੍ਹੀ ਜਿੰਮ ਵਾਲੇ, ਰਾਜਾ ਰੰਧਾਵਾ ਧੂੰਦਾ, ਸਤਿਨਾਮ ਸਿੰਘ ਪ੍ਰਧਾਨ, ਡਾ. ਜਗਦੀਸ਼ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |