28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦਸਤਾਰ ਸਜਾਓ ਮੁਹਿੰਮ ਤਹਿਤ ਬੀਬੀ ਰਜਨੀ ਸਕੂਲ ਪੱਟੀ ਵਿਖੇ ਕਰਵਾਇਆ ਦਸਤਾਰ ਮੁਕਾਬਲਾ <br/>

Ad Position 21
No active advertisement
ਅਜੀਤ ਡੈਸਕ 06-04-2026
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ 'ਦਸਤਾਰ ਸਜਾਓ ਮੁਹਿੰਮ' ਤਹਿਤ ਵਿਦਿਆਰਥੀਆਂ ਦਾ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦਸਤਾਰ ਦੀ ਮਹੱਤਤਾ ਤੇ ਸਿੱਖੀ ਪ੍ਰੰਪਰਾ ਨੂੰ ਦਰਸਾਇਆ | ਮੁਕਾਬਲੇ ਦੌਰਾਨ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਭਾਟੀਆ ਨੇ ਦੱਸਿਆ ਗਿਆ ਕਿ ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨ ਧਾਮੀ ਵਲੋਂ ਮਿਤੀ 15 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਸਮਾਗਮ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੇਵਾ ਮੁਕਤ ਪਿ੍ੰਸੀਪਲ ਸੁੱਖਾ ਸਿੰਘ, ਠੇਕੇਦਾਰ ਗੁਰਬਾਜ਼ ਸਿੰਘ, ਪਿ੍ੰਸੀਪਲ ਪ੍ਰਭਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਵਲੋਂ ਪਿੰਡ ਨੌਸ਼ਹਿਰਾ ਢਾਲਾ 'ਚੋਂ 508 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਸਿੱਖ ਸਦਭਾਵਨਾ ਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ <br/>
Ad Position 24