28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਰਮਨਜੀਤ ਸਿੰਘ ਸਿੱਕੀ ਨੇ ਕਸ਼ਮੀਰ ਸਿੰਘ ਸੁਰਸਿੰਘ ਦੇ ਦਿਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 06-04-2026
ਸ਼ਾਹਬਾਜ਼ਪੁਰ, 5 ਅਪ੍ਰੈਲ (ਪਰਦੀਪ ਬੇਗੇਪੁਰ)-ਕਸ਼ਮੀਰ ਸਿੰਘ ਸੁਰਸਿੰਘ (ਹਾਲ ਵਾਸੀ ਸ਼ਾਹਬਾਜ਼ਪੁਰ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਸਪੁੱਤਰ ਪਲਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਨਾਲ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਹਮਦਰਦੀ ਪ੍ਰਗਟ ਕਰਦੇ ਹੋਏ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਕਸ਼ਮੀਰ ਸਿੰਘ ਇਕ ਬਹੁਤ ਵਧੀਆ ਇਨਸਾਨ ਸਨ, ਉਨ੍ਹਾਂ ਦੇ ਇਸ ਤਰ੍ਹਾਂ ਤੁਰ ਜਾਣ ਦਾ ਸਦਮਾ ਪਰਿਵਾਰ ਲਈ ਅਸਹਿ ਹੈ | ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਆਖਦੇ ਹੋਏ ਕਸ਼ਮੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ | ਇਸ ਮੌਕੇ ਕੰਵਲਜੀਤ ਸਿੰਘ ਸ਼ਾਹ ਬਲਾਕ ਸੰਮਤੀ ਮੈਂਬਰ, ਮਨਦੀਪ ਸਿੰਘ ਸਰਪੰਚ, ਗੁਰਵਿੰਦਰ ਸਿੰਘ ਚੇਅਰਮੈਨ, ਰਜਵੰਤ ਸਿੰਘ ਮਠਾੜੂ, ਲਵਪ੍ਰੀਤ ਸਿੰਘ ਬੱਬੂ, ਹਰਭਿੰਦਰ ਸਿੰਘ ਕੁਹਾੜਕਾ, ਕੁਲਵੰਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਜਲਾਲਾਬਾਦ ਤੋਂ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਅਹੁਦੇਦਾਰਾਂ ਦੀ ਮੀਟਿੰਗ <br/>
Ad Position 24