28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਾਨ ਸਰਕਾਰ ਨਵੀਆਂ ਲੀਹਾਂ 'ਤੇ ਪਹੁੰਚਾ ਰਹੀ ਪੇਂਡੂ ਵਿਕਾਸ-ਐਡਵੋਕੇਟ ਮਨਾਵਾਂ <br/>

Ad Position 21
No active advertisement
ਅਜੀਤ ਡੈਸਕ 06-04-2026
ਤਰਨ ਤਾਰਨ, 5 ਅਪ੍ਰੈਲ (ਇਕਬਾਲ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲੈ ਕੇ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੀਡੀਆ ਸਕੱਤਰ ਐਡਵੋਕੇਟ ਸੁਰਿੰਦਰਪਾਲ ਸਿੰਘ ਮਨਾਵਾਂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ, ਖੇਡਾਂ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਲ 2024 ਦੌਰਾਨ ਸਰਬਸੰਮਤੀ ਨਾਲ 2970 ਪੰਚਾਇਤਾਂ ਚੁਣੀਆਂ ਗਈਆਂ, ਜਿਸ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪੇਂਡੂ ਖੇਤਰਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ | ਐਡਵੋਕੇਟ ਸੁਰਿੰਦਰਪਾਲ ਮਨਾਵਾਂ ਨੇ ਦੱਸਿਆ ਕਿ ਸਾਲ 2025-26 ਵਿਚ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2367.65 ਕਰੋੜ ਦੀ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ, ਜਿਸ ਨਾਲ ਪਿੰਡਾਂ ਵਿਚ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਵੱਡਾ ਸੁਧਾਰ ਆਇਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਸ਼ਾਮਲਾਟ ਜ਼ਮੀਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਠੇਕੇ 'ਤੇ ਦੇਣ ਨਾਲ 1842.78 ਕਰੋੜ ਦੀ ਆਮਦਨ ਹੋਈ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ ਅਤੇ ਵਿਕਾਸ ਕਾਰਜਾਂ ਲਈ ਨਵੀਆਂ ਸੰਭਾਵਨਾਵਾਂ ਬਣੀਆਂ ਹਨ | ਐਡਵੋਕੇਟ ਮਨਾਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿਚ 1166 ਕਰੋੜ ਦੀ ਲਾਗਤ ਨਾਲ 3000 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡ ਪੱਧਰ 'ਤੇ ਖੇਡ ਸੱਭਿਆਚਾਰ ਨੂੰ ਵੱਡਾ ਬਲ ਮਿਲੇਗਾ | ਇਸਦੇ ਨਾਲ ਹੀ ਸਾਰੇ ਹਲਕਿਆਂ ਵਿਚ 11,700 ਉੱਦਮੀ ਔਰਤਾਂ ਦਾ ਸਨਮਾਨ ਕਰਕੇ ਮਹਿਲਾ ਸਸ਼ਕਤੀਕਰਨ ਨੂੰ ਵੀ ਪ੍ਰੋਤਸਾਹਿਤ ਕੀਤਾ ਗਿਆ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਲੋਕਾਂ ਦੀ ਸਰਕਾਰ ਹੈ, ਜਿੱਥੇ ਹਰ ਫੈਸਲਾ ਪੰਜਾਬ ਦੇ ਵਿਕਾਸ, ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਮੀਂਹ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ - ਭਾਈ ਵਿਰਸਾ ਸਿੰਘ ਖ... ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/>
Ad Position 24