ਤਰਨ ਤਾਰਨ, 5 ਅਪ੍ਰੈਲ (ਪਰਮਜੀਤ ਜੋਸ਼ੀ)-ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕੀ ਹੋਈ ਕਣਕ ਦੀ ਫ਼ਸਲ ਐਨ ਵਾਢੀ ਮੌਕੇ ਬਰਬਾਦ ਹੋ ਗਈ ਹੈ | ਭਾਵੇਂ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਫਿਰੋਜ਼ਪੁਰ ਫ਼ਾਜ਼ਿਲਕਾ ਤੇ ਹੋਰ ਜ਼ਿਲਿ੍ਹਆਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦੀ ਗਿਰਦਾਵਾਰੀਆਂ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਸਮੂਹ ਪਾਰਟੀਆਂ ਦੇ ਆਗੂ ਕਿਸਾਨਾਂ ਦੀ ਮੀਂਹ ਤੇ ਗੜ੍ਹੇਮਾਰੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਵੇਚਣ ਦੌਰੇ ਕਰ ਰਹੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ, ਹਰ ਪੀੜਤ ਕਿਸਾਨ 50000 ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਿਰੋਜ਼ਪੁਰ, ਫਾਜ਼ਿਲਕਾ ਤੇ ਹੋਰ ਜ਼ਿਲਿ੍ਹਆਂ ਵਿਚ ਮੀਂਹ ਅਤੇ ਗੜੇਮਾਰੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਦੇ ਪੀੜਤ ਕਿਸਾਨਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਪ੍ਰਤੀ ਏਕੜ 50000 ਰੁਪਏ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ |