28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 06-04-2026
ਤਰਨ ਤਾਰਨ, 5 ਅਪ੍ਰੈਲ (ਇਕਬਾਲ ਸਿੰਘ ਸੋਢੀ)-ਗੋਇੰਦਵਾਲ ਜੇਲ੍ਹ ਵਿਚੋਂ ਇਕ ਮੋਬਾਈਲ ਅਤੇ ਇਕ ਸਿੰਮ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਵਲੋਂ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਕੇਵਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 31 ਮਾਰਚ 2026 ਨੂੰ ਜੇਲ੍ਹ ਦੀ ਕੀਤੀ ਚੈਕਿੰਗ ਦੌਰਾਨ ਹਵਾਲਾਤੀ ਸੁਖਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਅੰਮਿ੍ਤਸਰ ਪਾਸੋਂ ਇਕ ਟੱਚ ਫੋਨ ਅਤੇ ਇਕ ਸਿੰਮ ਬਰਾਮਦ ਹੋਇਆ ਹੈ | ਇਸ ਸੰਬੰਧੀ ਸਬ ਇੰਸਪੈਕਟਰ ਅਮਰਜੀਤ ਕੌਰ ਨੇ ਕਾਰਵਾਈ ਕਰਦਿਆਂ ਹਵਾਲਾਤੀ ਸੁਖਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ, ਲਾਹਣ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਵਲੋਂ ਖੋਹੀ ਬਲੈਰੋ ਗੱਡੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੀ ਪਾਰਕਿੰਗ ਵਿਚੋਂ ਮਿਲੀ <br/>
Ad Position 24