ਤਰਨ ਤਾਰਨ, 5 ਅਪ੍ਰੈਲ (ਇਕਬਾਲ ਸਿੰਘ ਸੋਢੀ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਸੁੱਚਾ ਸਿੰਘ, ਦਿਲਬਾਗ ਸਿੰਘ ਵਰਪਾਲ ਤੇ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਕੀਤੀ ਗਈ | ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ | ਇਸ ਸਮੇਂ ਜਥੇਬੰਦੀ ਦੇ ਵਿੱਤ ਸਕੱਤਰ ਸਵਰਨ ਸਿੰਘ ਕੁਹਾੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜੇ ਹਨ, ਪੈਨਸ਼ਨਰਾਂ ਦਾ 2.59 ਦੇ ਫੈਕਟਰ ਦਾ ਮਸਲਾ ਜਿਉਂ ਦਾ ਤਿਉਂ ਹੈ | ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀ ਕੀਤੀ ਗਈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ 16 ਫ਼ੀਸਦੀ ਮਹਿੰਗਾਈ ਭੱਤਾ ਸਰਕਾਰ ਦੱਬ ਕੇ ਬੈਠੀ ਹੈ, ਜਦਕਿ ਕੇਂਦਰ ਸਰਕਾਰ ਨੇ ਅੱਠਵਾਂ ਪੇ-ਕਮਿਸ਼ਨ ਜਨਵਰੀ 2026 ਤੋਂ ਦੇਣਾ ਕੀਤਾ ਹੈ, ਪਰ ਪੰਜਾਬ ਸਰਕਾਰ ਨੇ ਸਿਵਾਏ ਲਾਰਿਆਂ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਇਕ ਮੰਗ ਵੀ ਪੂਰੀ ਨਹੀ ਕੀਤੀ | ਹਾਈਕੋਰਟ ਵਿਚ ਮੁਲਾਜ਼ਮਾਂ ਵਲੋਂ ਮਹਿੰਗਾਈ ਭੱਤੇ ਤੇ ਬਕਾਇਆ ਸੰਬੰਧੀ ਪਾਈ ਗਈ ਰਿਟ ਪਟੀਸ਼ਨ ਦੇ ਜਵਾਬ ਵਿਚ ਸਰਕਾਰ ਦਾ ਉਸ ਵੇਲੇ ਦੋਗਲਾ ਚਿਹਰਾ ਸਾਹਮਣੇ ਆਇਆ, ਜਦੋਂ ਸਰਕਾਰ ਦੁਆਰਾ ਦਿਤੇ ਹਲਫ਼ਨਾਮੇ ਵਿਚ ਕਿਹਾ ਗਿਆ ਕਿ ਸਰਕਾਰ ਮਹਿੰਗਾਈ ਭੱਤੇ 'ਤੇ ਬਕਾਇਆ ਦੇਣ ਲਈ ਪਾਬੰਦ ਨਹੀਂ ਹੈ, ਜਦ ਕਿ ਮਾਨ ਸਰਕਾਰ ਦੁਆਰਾ ਸਰਕਾਰ ਦੀਆਂ ਝੂਠੀਆਂ ਉੱਪਲੱਬਧੀਆਂ ਗਿਣਾਉਣ ਲਈ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਮਸ਼ਹੂਰੀਆਂ ਲਈ ਖ਼ਰਚੇ ਜਾ ਰਹੇ ਹਨ | ਇਸ ਸਮੇਂ ਗੁਰਦੀਪ ਸਿੰਘ, ਮਹਿੰਦਰ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਲੱਖਾ ਸਿੰਘ, ਬਲਦੇਵ ਸਿੰਘ, ਆਸ਼ਾ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਬਲਰਾਜ ਸਿੰਘ, ਕਸ਼ਮੀਰ ਸਿੰਘ, ਜੀਵਨ ਸਿੰਘ, ਹਰਜੀਤ ਸਿੰਘ, ਰਾਮ ਸਿੰਘ, ਸੈਕਟਰੀ ਨਵਦੀਪ ਸਿੰਘ, ਰਜਨੀਸ਼ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਤਰਸੇਮ ਸਿੰਘ ਆਦਿ ਆਗੂ ਹਾਜ਼ਰ ਸਨ |