ਚੋਗਾਵਾਂ, 5 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪਿਛਲੇ 31 ਸਾਲਾਂ ਤੋਂ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਨਗਰ ਕੋਹਾਲਾ ਵਿਖੇ ਧਾਰਮਿਕ ਸਮਾਗਮ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਉਸੇ ਲੜੀ ਤਹਿਤ 2 ਰੋਜ਼ਾ ਰਾਤਰੀ 31ਵਾਂ ਪ੍ਰਗਟਿਓ ਖ਼ਾਲਸਾ ਸਮਾਗਮ ਅਤੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਹਾਲਾ ਵਿਖੇ 6 ਅਤੇ 7 ਅਪ੍ਰੈਲ ਦੀ ਰਾਤ 7 ਤੋਂ 11 ਵਜੇ ਤੱਕ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਮਨੀ ਚੰਡੀਗੜ੍ਹ ਵਾਲੇ, ਭਾਈ ਅਵਤਾਰ ਸਿੰਘ ਖਿਆਲਾ ਦਾ ਕਵੀਸ਼ਰੀ ਜਥਾ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥਾ, ਭਾਈ ਜਗਦੀਸ਼ ਸਿੰਘ ਵਡਾਲਾ ਦਾ ਢਾਡੀ ਜਥਾ, ਭਾਈ ਦਿਲਬਾਗ ਸਿੰਘ ਡੇਰਾ ਬਾਬਾ ਨਾਨਕ ਦੇ ਕਵੀਸ਼ਰੀ ਜਥੇ ਪਹੁੰਚ ਕੇ ਜੁੜੀ ਸੰਗਤ ਨੂੰ ਸੂਰਬੀਰ ਯੋਧਿਆਂ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਸਮਾਗਮ ਵਿਚ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲੇ, ਸੰਤ ਬਾਬਾ ਸ਼ਮਸ਼ੇਰ ਸਿੰਘ ਭਿੱਟੇਵੱਡ, ਬਾਬਾ ਕਸ਼ਮੀਰ ਸਿੰਘ ਦਿੱਲੀ ਵਾਲੇ, ਬਾਬਾ ਨਿਰਵੈਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਗੁਰੂਸਰ ਬਰਾੜ, ਬਾਬਾ ਜੋਗਿੰਦਰ ਸਿੰਘ ਲੋਪੋਕੇ ਵਾਲੇ ਹਾਜ਼ਰੀਆਂ ਭਰਨਗੇ | 7 ਅਪ੍ਰੈਲ ਦਿਨ ਮੰਗਲਵਾਰ ਦੀ ਸ਼ਾਮ 6 ਵਜੇ ਅੰਮਿ੍ਤ ਸੰਚਾਰ ਹੋਵੇਗਾ | ਇਸ ਜਾਣਕਾਰੀ ਬਾਬਾ ਕਸ਼ਮੀਰ ਸਿੰਘ ਦਿੱਲੀ ਵਾਲੇ, ਬਾਬਾ ਗੁਰਮੁਖ ਸਿੰਘ ਤੇ ਸਮੂਹ ਸੇਵਾਦਾਰਾ ਵਲੋਂ ਦਿੱਤੀ ਗਈ ਹੈ |