ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਗੁਰੂ ਅਰਜਨ ਦੇਵ ਜੀ ਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7, 8 ਤੇ 9 ਅਪ੍ਰੈਲ 2026 ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਸਮਾਗਮ ਸਮੂਹ ਮੈਂਬਰ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾਣਗੇ | ਇਸ ਸੰਬੰਧੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਦਰਬਾਰ ਸਾਹਿਬ ਸਥਿਤ ਕਥਾ ਅਸਥਾਨ 'ਤੇ 7, 8, 9 ਅਪ੍ਰੈਲ ਨੂੰ ਕਰਵਾਏ ਜਾਣਗੇ | 7 ਅਪ੍ਰੈਲ ਨੂੰ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਅਸਥਾਨ (ਸਰਾਂ) ਤਰਨ ਤਾਰਨ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ 'ਚ ਦੀ ਹੁੰਦਾ ਹੋਇਆ ਵਾਪਸ ਆਰੰਭਿਕ ਅਸਥਾਨ 'ਤੇ ਸਮਾਪਤ ਹੋਵੇਗਾ | ਇਸ ਤੋਂ ਇਲਾਵਾ 7 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਵੱਖ-ਵੱਖ ਰਾਗੀ ਜਥੇ ਜਿਨ੍ਹਾਂ ਵਿਚ ਮਾਤਾ ਗੰਗਾ ਜੀ ਕੀਰਤਨੀ ਜਥਾ ਬੀਬੀਆਂ, ਭਾਈ ਕੰਵਰਜੀਤ ਸਿੰਘ ਤਰਨ ਤਾਰਨ, ਭਾਈ ਗੁਰਚਰਨ ਸਿੰਘ ਤਰਨ ਤਾਰਨ, ਭਾਈ ਰਣਜੀਤ ਸਿੰਘ ਚੰਡੀਗੜ੍ਹ ਵਾਲੇ, ਬੀਬੀ ਕੌਲਾਂ ਜੀ ਬਾਲ ਫੁਲਵਾੜੀ ਦੇ ਬੱਚੇ ਅੰਮਿ੍ਤਸਰ, ਅੰਮਿ੍ਤ ਰਸ ਕੀਰਤਨ ਕੌਂਸਲ ਤਰਨ ਤਾਰਨ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਅੰਮਿ੍ਤਸਰ, ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲੇ ਸੰਗਤ ਨੂੰ ਗੁਰਸ਼ਬਦ ਨਾਲ ਜੋੜਨਗੇ | 8 ਅਪ੍ਰੈਲ ਨੂੰ ਬਾਬਾ ਬੁੱਢਾ ਸਾਹਿਬ ਜੀ ਕੀਰਤਨੀ ਜਥਾ ਬੀਬੀਆਂ, ਬੀਬੀ ਸੁਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਸੇਰੋਂ ਵਾਲੀਆਂ ਬੀਬੀਆਂ, ਭਾਈ ਅੰਮਿ੍ਤਪਾਲ ਸਿੰਘ, ਭਾਈ ਹਰਭਿੰਦਰ ਸਿੰਘ ਹਜ਼ੂਰੀ ਰਾਗੀ ਤਰਨ ਤਾਰਨ, ਭਾਈ ਸਤਨਾਮ ਸਿੰਘ ਬੈਂਕਾ ਹਜ਼ੂਰੀ ਰਾਗੀ ਅੰਮਿ੍ਤਸਰ, ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਅੰਮਿ੍ਤਸਰ, ਪਿ੍ੰਸੀਪਲ ਭਾਈ ਸੁਖਵੰਤ ਸਿੰਘ, ਭਾਈ ਜਸਪਾਲ ਸਿੰਘ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ, ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਅੰਮਿ੍ਤਸਰ, ਭਾਈ ਬੱਲਪ੍ਰੀਤ ਸਿੰਘ ਲੁਧਿਆਣੇ ਵਾਲੇ ਕੀਰਤਨ ਦੀ ਛਹਿਬਰ ਲਗਾਉਣਗੇ | ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਕਿਹਾ ਕਿ ਮਿਤੀ 9 ਅਪ੍ਰੈਲ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੰਗਤਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਜਾਵੇਗਾ | ਉਪਰੰਤ ਸ਼ਾਮ ਦੇ ਸਮਾਗਮਾਂ ਦੌਰਾਨ ਸ੍ਰੀ ਚੌਂਕੀ ਸਾਹਿਬ ਸ਼ਬਦੀ ਜਥਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਅਮਨਦੀਪ ਸਿੰਘ ਰਬਾਬੀ ਤਰਨ ਤਾਰਨ ਸਾਹਿਬ, ਭਾਈ ਅਮਰਜੀਤ ਸਿੰਘ ਤਰਨ ਤਾਰਨ ਸਾਹਿਬ, ਭਾਈ ਲਵਦੀਪ ਸਿੰਘ ਹਜ਼ੂਰੀ ਰਾਗੀ ਤਰਨ ਤਾਰਨ, ਭਾਈ ਗੁਰਪਾਲ ਸਿੰਘ ਰਬਾਬੀ ਤਰਨ ਤਾਰਨ ਸਾਹਿਬ, ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨੀ ਜਥਾ ਬੀਬੀਆਂ, ਭਾਈ ਸੰਦੀਪ ਸਿੰਘ, ਭਾਈ ਗੁਰਦਾਸ ਸਿੰਘ ਤਰਨ ਤਾਰਨ, ਭਾਈ ਸਤਪਾਲ ਸਿੰਘ ਹੈੱਡਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸਿੰਘ ਸਾਹਿਬ ਗਿ. ਜਸਵੰਤ ਸਿੰਘ ਕਥਾਵਾਚਕ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਅੰਮਿ੍ਤਸਰ, ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਜਸਕਰਨ ਸਿੰਘ ਪਟਿਆਲੇ ਵਾਲਿਆਂ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਅੰਮਿ੍ਤਸਰ ਆਦਿ ਪ੍ਰਸਿੱਧ ਰਾਗੀ ਜਥਿਆਂ ਤੇ ਕਥਾਵਾਚਕਾਂ ਵਲੋਂ ਪ੍ਰਕਾਸ਼ ਪੁਰਬਾਂ ਮੌਕੇ ਹੋਣ ਵਾਲੇ ਸਮਾਗਮਾਂ ਦੌਰਾਨ ਗੁਰਬਾਣੀ ਰਸ ਰਾਹੀਂ ਨਤਮਸਤਕ ਹੋਣ ਆਈ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਫੁੱਲਾਂ ਦੀ ਵਰਖਾ ਅਤੇ ਅਲੌਕਿਕ ਆਤਿਸ਼ਬਾਜੀ ਹੋਵੇਗੀ | ਗੁਰੂ ਕੇ ਲੰਗਰ ਅਤੇ ਮਠਿਆਈਆਂ ਦੇ ਪ੍ਰਸ਼ਾਦਿ ਅਤੁੱਟ ਵਰਤਣਗੇ |