ਰਾਜਾਸਾਂਸੀ, 5 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਦੇ ਮਾਝਾ ਖੇਤਰ ਖਾਸ ਕਰ ਮਜੀਠਾ ਰਾਜਾਸਾਂਸੀ ਵਿਖੇ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਮਾਨ ਸਰਕਾਰ ਤੋਂ ਮੰਗ ਕਰਦੇ ਹਨ ਕਿ ਗੜੇ੍ਹਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਦੀਆਂ ਬੁਰੀ ਤਰ੍ਹਾਂ ਤਬਾਹ ਹੋਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕਿ ਘੱਟੋ-ਘੱਟ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ | ਪ੍ਰਧਾਨ ਰਾਜਾ ਲਦੇਹ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਤੁਸੀਂ ਮੁਰਗੀ ਬੱਕਰੀ ਤੱਕ ਦੀ ਭਰਪਾਈ ਕਰਾਂਗੇ, ਇਸ ਲਈ ਤੁਹਾਨੂੰ ਤਰੁੰਤ ਰਾਹਤ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ |