28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 5 ਕਰੋੜ ਮਰੀਜ਼ ਕਰਵਾ ਚੁੱਕੇ ਆਪਣਾ ਇਲਾਜ-ਛੀਨਾ <br/>

Ad Position 21
No active advertisement
ਅਜੀਤ ਡੈਸਕ 06-04-2026
ਅੰਮਿ੍ਤਸਰ, 5 ਅਪ੍ਰੈਲ (ਸੁਰਿੰਦਰ ਕੋਛੜ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ 'ਚ ਉਨ੍ਹਾਂ ਨੂੰ ਮਿਲਣ ਪਹੁੰਚੇ ਕਾਰੋਬਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ 'ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 990 ਹੋ ਗਈ ਹੈ ਤੇ ਇਨ੍ਹਾਂ ਤੋਂ ਹੁਣ ਤੱਕ 4.97 ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ 107 ਕਿਸਮ ਦੀਆਂ ਦਵਾਈਆਂ ਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਬੀਰ ਸਿੰਘ ਮਾਨ, ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ ਕੁਲਵਿੰਦਰ ਸਿੰਘ ਔਲਖ, ਡਿਸਟਿ੍ਕਟ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਦੇਵਰਾਜ, ਰਾਜ ਕੁਮਾਰ ਸ਼ਰਮਾ, ਅਨੂਪ ਕੁਮਾਰ ਬਿੱਟਾ, ਸਤਿੰਦਰਪਾਲ ਸਿੰਘ, ਅਮਨ ਕੁਮਾਰ ਪਿੰਕਾ, ਗੌਰਵ ਭਾਟੀਆ ਤੇ ਮਨਿੰਦਰ ਦੱਤਾ ਆਦਿ ਹਾਜ਼ਰ ਸਨ | ਜਿਨ੍ਹਾਂ ਵਲੋਂ ਗੁਰਸ਼ਰਨ ਸਿੰਘ ਛੀਨਾ ਨੂੰ ਸਨਮਾਨਿਤ ਵੀ ਕੀਤਾ | ਚੇਅਰਮੈਨ ਛੀਨਾ ਨੇ ਇਹ ਵੀ ਕਿਹਾ ਕਿ ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਵਿੱਤੀ ਔਕੜਾਂ ਕਾਰਨ ਇਲਾਜ 'ਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਸਮਾਜ ਸੇਵਕ ਗੁਰਬੀਰ ਸਿੰਘ ਮੁਰਾਦਪੁਰ ਨਾਲ ਰਣੀਕੇ ਵਲੋਂ ਦੁੱਖ ਪ੍ਰਗਟ <br/>
Ad Position 24