29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਸਰਕਾਰ ਵਲੋਂ ਦੁੱਧ ਉਤਪਾਦਕਾਂ ਦੇ ਹੱਕ 'ਚ ਫ਼ੈਸਲਾ ਲੈਣਾ ਸ਼ਲਾਘਾਯੋਗ ਕਦਮ-ਬਲਗੇਰ ਸਿੰਘ <br/>

Ad Position 21
No active advertisement
ਅਜੀਤ ਡੈਸਕ 06-04-2026
ਰਾਜਾਸਾਂਸੀ, 5 ਅਪ੍ਰੈਲ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਦੇ ਸੀਨੀਅਰ ਆਗੂ ਤੇ ਸਰਪੰਚ ਬਲਗੇਰ ਸਿੰਘ ਬਾਬਾ ਟਹਿਲ ਸਿੰਘ ਨਗਰ ਮੀਰਾਂਕੋਟ ਨੇ ਪੰਜਾਬ ਸਰਕਾਰ ਵਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿਚ ਕੀਤੇ ਗਏ ਫ਼ੈਸਲੇ ਦੀ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ | ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਪਸ਼ੂ ਪਾਲਕਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਰਹੀ ਹੈ ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਇਹ ਉਪਰਾਲੇ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨਗੇ, ਸਗੋਂ ਪਿੰਡਾਂ ਵਿਚ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰਨਗੇ | ਇਸ ਨਾਲ ਨੌਜਵਾਨਾਂ ਨੂੰ ਡੇਅਰੀ ਖੇਤਰ ਵੱਲ ਆਕਰਸ਼ਿਤ ਹੋਣ ਲਈ ਪ੍ਰੇਰਣਾ ਮਿਲੇਗੀ ਅਤੇ ਸਵੈ-ਰੋਜ਼ਗਾਰ ਨੂੰ ਵੀ ਵਧਾਵਾ ਮਿਲੇਗਾ | ਬਲਗੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਦੇ ਹਿੱਤ ਵਿਚ ਇਸੇ ਤਰ੍ਹਾਂ ਦੇ ਹੋਰ ਲਾਭਕਾਰੀ ਫ਼ੈਸਲੇ ਲੈਂਦੀ ਰਹੇਗੀ, ਤਾਂ ਜੋ ਹਰ ਵਰਗ ਨੂੰ ਤਰੱਕੀ ਦੇ ਮੌਕੇ ਮਿਲ ਸਕਣ ਅਤੇ ਪੰਜਾਬ ਖੁਸ਼ਹਾਲੀ ਦੀ ਨਵੀਂ ਉੱਚਾਈਆਂ ਨੂੰ ਛੂਹ ਸਕੇ | ਇਸ ਮੌਕੇ ਇਸ ਮੌਕੇ ਹਾਜ਼ਰ ਹੋਏ ਗੁਰਨਾਮ ਸਿੰਘ ਜੇ. ਈ., ਗੁਰਪਾਲ ਸਿੰਘ, ਸਿਮਰਨਪਾਲ ਸਿੰਘ, ਅਭੀਜੋਤ ਸਿੰਘ, ਲਵਜੋਤ ਸਿੰਘ, ਮਾਸਟਰ ਰਾਮ ਸਿੰਘ, ਸੁਖਜਿੰਦਰ ਸਿੰਘ ਬਾਵਾ ਮੈਂਬਰ, ਸਤਨਾਮ ਸਿੰਘ ਬਿੱਟਾ ਨਵਾਂਖੂਹ, ਸੋਨੀ ਨਵਾਂਖੂਹ, ਸੁਰਜੀਤ ਸਿੰਘ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਲੜਦਾ ਆਇਆ-ਰਣੀਕੇ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24