29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਲੜਦਾ ਆਇਆ-ਰਣੀਕੇ <br/>

Ad Position 21
No active advertisement
ਅਜੀਤ ਡੈਸਕ 06-04-2026
ਰਾਜਾਸਾਂਸੀ, 5 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਲੋਕਾਂ ਲਈ ਭਲੇ ਵਾਲੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਮਜ਼ਬੂਤੀ ਨਾਲ ਪੰਜਾਬ ਤੇ ਪੰਜਾਬੀਅਤ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਦੀ ਹੈ ਅਤੇ ਕਰਦੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ ਦੀ ਅਗਵਾਈ 'ਚ ਅਕਾਲੀ ਆਗੂ ਜਸਵਿੰਦਰ ਸਿੰਘ ਜੱਜ ਬੱਲ ਦੇ ਗ੍ਰਹਿ ਵਿਖੇ ਪਿੰਡ ਬੱਲ ਵਿਖੇ ਲੋਕਾਂ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਲੜਦਾ ਆਇਆ ਹੈ ਤੇ ਅਕਾਲੀ ਦਲ ਨੇ ਹੀ ਹਮੇਸ਼ਾ ਪੰਜਾਬ ਦੀ ਚੜ੍ਹਦੀ ਕਲਾ ਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ | ਇਸ ਮੌਕੇ ਜਸਵਿੰਦਰ ਸਿੰਘ ਜੱਜ ਬੱਲ ਤੋਂ ਇਲਾਵਾ ਸੁਰਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਬੱਲ, ਜਗਰੂਪ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਨਵਜੋਤ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ ਬੱਲ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਦਾ ਸਿਰੋਪੇ ਭੇਟ ਕਰਕੇ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਸੁਰਸਿੰਘ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੁੱਧ ਉਤਪਾਦਕਾਂ ਦੇ ਹੱਕ 'ਚ ਫ਼ੈਸਲਾ ਲੈਣਾ ਸ਼ਲਾਘਾਯੋਗ ਕਦਮ-ਬਲਗੇਰ ਸਿੰਘ <br/>
Ad Position 24