05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਭਾਜਪਾ ਸਰਕਾਰ ਪੰਜਾਬ ਨਾਲ ਕਰ ਰਹੀ ਵਿਤਕਰੇਬਾਜੀ ਬੰਦ ਕਰੇ-ਗੁਰਸਿਮਰਨ ਸਿੰਘ <br/>

Ad Position 21
No active advertisement
ਅਜੀਤ ਡੈਸਕ 07-04-2026
ਤਰਨ ਤਾਰਨ, 6 ਅਪ੍ਰੈਲ (ਇਕਬਾਲ ਸਿੰਘ ਸੋਢੀ)-ਕੇਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਨਾਲ ਹਮੇਸ਼ਾ ਹੀ ਵਿਤਕਰੇਬਾਜ਼ੀ ਕੀਤੀ ਜਾਂਦੀ ਰਹੀ ਹੈ ਤੇ ਪੰਜਾਬ ਦੇ ਹੱਕਾਂ ਉਪਰ ਹਮੇਸ਼ਾ ਡਾਕਾ ਮਾਰਿਆ ਜਾਂਦਾ ਰਿਹਾ ਹੈ | ਇਹ ਸ਼ਬਦ ਸਮਾਜ ਸੇਵਕ ਗੁਰਸਿਮਰਨ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ | ਉੁਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਚਾਹੇ ਉਹ ਦਰਿਆਈ ਪਾਣੀਆਂ ਦੀ ਵੰਡ ਦਾ ਮਾਮਲਾ ਹੋਵੇ, ਚਾਹੇ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ, ਚਾਹੇ ਪੰਜਾਬ ਦੇ ਕਿਸਾਨੀ ਦੀ ਗੱਲ ਹੋਵੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲੈ ਕੇ ਪੰਜਾਬ ਦੇ ਲੋਕਾਂ ਨੂੰ ਅੱਖੋ ਪਰੋਖੇ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੂਸਰੇ ਰਾਜਾਂ ਦੇ ਮੁਕਾਬਲੇ ਬਹੁਤ ਘੱਟ ਗ੍ਰਾਟਾਂ ਜਾਰੀ ਕੀਤੀਆਂ ਜਾਂਦੀਆਂ ਹਨ, ਉਥੇ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਲਈ ਐਲਾਨ ਕੀਤੇ ਪੈਕੇਜ ਵੀ ਪੰਜਾਬ ਨੂੰ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਕਿਸੇ ਵੀ ਤਰ੍ਹਾਂ ਦੀ ਵਿਤਕਰੇਬਾਜ਼ੀ ਕਰਨੀ ਬੰਦ ਕਰੇ ਅਤੇ ਪੰਜਾਬ ਨੂੰ ਉਸ ਦੇ ਹੱਕ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਤਰਨ ਤਾਰਨ ਦੇ ਐਸ.ਐਸ.ਪੀ. ਵਲੋਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸ. ਪ੍ਰਭਜੀਤ ਸਿੰਘ ਮੁਅੱਤਲ
Ad Position 24