05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-04-2026
ਤਰਨ ਤਾਰਨ, 6 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਐੱਸ. ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੱਕੀ ਲਿੰਕ ਸੜਕ ਜੋਧਪੁਰ ਰੋਡ ਗੰਦਾ ਨਾਲਾ ਤਰਨ ਤਾਰਨ ਵਿਖੇ ਨਾਕਾਬੰਦੀ ਦੌਰਾਨ ਬੰਟੀ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਮੁੰਡਾ ਗੋਇੰਦਵਾਲ, ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਜੀਕੋਟ ਕਲਾਂ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਬਲਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬੱਚੜੇ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ ਤੇ ਪੰਨੀ ਸਿਲਵਰ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ. ਆਈ. ਪ੍ਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਡੱਲ ਦੇ ਸਮਸ਼ਾਨਘਾਟ ਤੋਂ ਸ਼ੱਕ ਦੇ ਆਧਾਰ 'ਤੇ ਅੰਮਿ੍ਤਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਡੱਲ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪਿੰਡ ਬ੍ਰਾਹਮਣੀਵਾਲਾ ਨੇੜੇ ਰੇਲਵੇ ਬਿ੍ਜ ਪੱਟੀ ਤੋਂ ਅਰਜਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਚੱਠੂਆ ਵਾਲਾ ਪੱਟੀ ਨੂੰ ਕਾਬੂ ਕਰਕੇ ਇਸ ਪਾਸੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੇਲਾ ਦੇ ਅਕਾਲੀ ਵਰਕਰਾਂ ਨਾਲ ਕੀਤੀ ਬ੍ਰਹਮਪੁਰਾ ਤੇ ਸ਼ੇਖ ਨੇ ਮੁਲਾਕਾਤ <br/> ਅਗਲੀ ਖ਼ਬਰ ਭਾਜਪਾ ਸਰਕਾਰ ਪੰਜਾਬ ਨਾਲ ਕਰ ਰਹੀ ਵਿਤਕਰੇਬਾਜੀ ਬੰਦ ਕਰੇ-ਗੁਰਸਿਮਰਨ ਸਿੰਘ <br/>
Ad Position 24