ਤਰਨ ਤਾਰਨ, 6 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅ. ਤੇ ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸ਼ੇਖ ਵਲੋਂ ਪਿੰਡ ਖੇਲਾ ਵਿਖੇ ਸਾਬਕਾ ਸਰਪੰਚ ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕੀਤੀ ਗਈ | ਮੀਟਿੰਗ ਦੌਰਾਨ ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਨੀਤੀ ਤੇ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਕੋਈ ਢੰਗ ਦੇ ਉਪਰਾਲੇ ਨਹੀਂ ਕੀਤੇ ਗਏ ਅਤੇ ਸੂਬੇ ਵਿਚ ਜੁਰਮ ਤੇ ਭਿ੍ਸ਼ਟਾਚਾਰ ਵੀ ਇਨ੍ਹਾਂ ਸਰਕਾਰਾਂ ਦੌਰਾਨ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਮੌਜੂਦਾ ਸਰਕਾਰਾਂ ਵਲੋਂ ਕੋਈ ਢੰਗ ਦੇ ਕਦਮ ਨਹੀਂ ਚੁੱਕੇ ਗਏ | ਵੱਡੇ ਪ੍ਰਾਜੈਕਟ ਸਿਰਫ਼ ਐਲਾਨਾਂ ਤੱਕ ਹੀ ਸੀਮਿਤ ਰਹੇ, ਜਦਕਿ ਜਨਤਾ ਨੂੰ ਕਿਸੇ ਵੱਡੇ ਲਾਭ ਦੀ ਪ੍ਰਾਪਤੀ ਨਹੀਂ ਹੋਈ | ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਪੰਜਾਬ ਵਿਚ ਖੁਸ਼ਹਾਲੀ ਤੇ ਅਸਲ ਵਿਕਾਸ ਲਿਆਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ | ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ ਦਾ ਸੱਦਾ ਦਿੱਤਾ | ਇਸ ਦੌਰਾਨ ਸਰਵਨ ਸਿੰਘ, ਬਲਬੀਰ ਸਿੰਘ, ਸੁਖਜੀਤ ਸਿੰਘ, ਗੁਰਮੀਤ ਸਿੰਘ, ਧਰਮਜੀਤ ਸਿੰਘ, ਜੋਗਾ ਸਿੰਘ, ਬਲਦੇਵ ਸਿੰਘ, ਜਥੇਦਾਰ ਜਗੀਰ ਸਿੰਘ ਭੋਜੋਵਾਲੀ, ਗੁਰਿੰਦਰ ਸਿੰਘ ਭੋਈਆਂ, ਅਜਮੇਰ ਸਿੰਘ ਸਾਬਕਾ ਮੈਂਬਰ, ਨਿਰਮਲ ਸਿੰਘ, ਹਰਦੰਮ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |