ਤਰਨ ਤਾਰਨ, 6 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਹਵਾਈ ਫਾਇਰ ਕਰਨ ਤੇ ਇਕ ਵਿਅਕਤੀ ਨਾਲ ਗਾਲੀ ਗਲੋਚ ਕਰਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਮੁਲਜਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਝਬਾਲ ਵਿਖੇ ਬਚਿੱਤਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੋਟ ਦੁਸੰਧੀ ਮੱਲ ਨੇ ਸ਼ਿਕਾਇਤ ਦਰਜ ਕਰਵਾਈ ਕਿ 4 ਅਪ੍ਰੈਲ ਨੂੰ ਰਾਤ ਸਮੇਂ ਕਾਰਜ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕੋਟ ਦੁਸੰਧੀ ਮੱਲ ਨੇ ਮੇਰੇ ਘਰ ਦੇ ਬਾਹਰ ਖੜ੍ਹ ਕੇ ਮੇਰ ਨਾਂਅ ਲੈ ਕੇ ਗਾਲੀ ਗਲੋਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੇ ਹੱਥ ਵਿਚ ਰਿਵਾਲਵਰ ਸੀ ਅਤੇ ਮੈਨੂੰ ਧਮਕੀ ਦੇ ਕੇ ਹਵਾ 'ਚ ਇਕ ਫਾਇਰ ਕੀਤਾ, ਉ ਸਮੇਂ ਕਾਰਜ ਸਿੰਘ ਸ਼ਰਾਬੀ ਹਾਲਤ 'ਚ ਸੀ | ਵਜ੍ਹਾ ਰੰਜਸ਼ ਇਹ ਹੈ ਕਿ ਸਾਡੀ ਕਾਰਜ ਸਿੰਘ ਨਾਲ ਪਾਰਟੀਬਾਜ਼ੀ ਤੇ ਪਹਿਲਾਂ ਹੀ ਖਹਿਬਾਜ਼ੀ ਚੱਲ ਰਹੀ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |