05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਗਨੀਵੀਰ ਆਰਮੀ ਭਰਤੀ ਲਈ 10 ਤੱਕ ਹੋਵੇਗੀ ਰਜਿਸਟ੍ਰੇਸ਼ਨ

Ad Position 21
No active advertisement
ਅਜੀਤ ਡੈਸਕ 07-04-2026
ਤਰਨ ਤਾਰਨ, 6 ਅਪ੍ਰੈਲ (ਪਰਮਜੀਤ ਜੋਸ਼ੀ)-ਸੀ-ਪਾਈਟ ਕੈਂਪ ਪੱਟੀ (ਤਰਨ ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2026 ਨੂੰ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਦਾ ਲਿਖਤੀ ਪੇਪਰ ਜੂਨ 2026 ਨੂੰ ਹੋਣਾ ਹੈ, ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ 10 ਅਪ੍ਰੈਲ 2026 ਤੱਕ ਵੈਬਸਾਈਟ 'ਤੇ ਕਰਵਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨ, ਜੋ ਅਗਨੀਵੀਰ ਫ਼ੌਜ 'ਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ ਜਲਦੀ ਤੋਂ ਜਲਦੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ ਆ ਕੇ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕੈਂਪ 'ਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜ਼ੀਡੈਂਸੀ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ (ਖਾਤਾ ਚਾਲੂ ਹਾਲਤ ਵਿਚ ਹੋਵੇ) ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋਆਂ, ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਕੈਂਪ 'ਚ ਆਉਣ ਦਾ ਸਮਾਂ ਸਵੇਰੇ 9 ਵਜੇ ਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਦੀ ਉਮਰ 17 ਸਾਲ ਤੋਂ 22 ਸਾਲ ਤੱਕ ਹੋਵੇ, ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ | ਯੁਵਕ ਘੱਟੋ-ਘੱਟ 10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ ਬਾਰ੍ਹਵੀਂ ਪਾਸ ਹੋਵੇ | ਕੈਂਪ ਵਿਚ ਰਹਿਣ ਸਮੇਂ ਖਾਣਾ ਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਛਾਪੇਮਾਰੀ ਦੌਰਾਨ ਅਸਲ੍ਹਾ ਤਸਕਰ ਭੱਜਣ ਵਿਚ ਹੋਏ ਕਾਮਯਾਬ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24