ਤਰਨ ਤਾਰਨ, 6 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਤਰਨ ਤਾਰਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਭਾਗ ਲਿਆ | ਸਮਾਗਮ ਦੌਰਾਨ ਪੂਰੇ ਪ੍ਰਾਂਗਣ ਵਿਚ ਦੇਸ਼ ਭਗਤੀ ਦਾ ਮਾਹੌਲ ਬਣਿਆ ਰਿਹਾ ਅਤੇ ਭਾਜਪਾ ਦੇ ਝੰਡੇ ਅਤੇ ਨਾਅਰਿਆਂ ਨਾਲ ਵਾਤਾਵਰਣ ਗੂੰਜਦਾ ਰਿਹਾ | ਕਾਰਜਕ੍ਰਮ ਦੀ ਸ਼ੁਰੂਆਤ ਪਾਰਟੀ ਦੇ ਝੰਡੇ ਨੂੰ ਨਮਨ ਕਰਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਰਦਾਸ ਨਾਲ ਕੀਤੀ ਗਈ | ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਇਤਿਹਾਸ, ਸੰਘਰਸ਼ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਨੀਂਹ ਰਾਸ਼ਟਰਵਾਦ, ਸੇਵਾ ਅਤੇ ਸਮਰਪਣ ਦੇ ਮਜ਼ਬੂਤ ਸਿਧਾਂਤਾਂ 'ਤੇ ਟਿਕੀ ਹੋਈ ਹੈ, ਜਿਸ ਕਾਰਨ ਪਾਰਟੀ ਨੇ ਦੇਸ਼ ਦੀ ਰਾਜਨੀਤੀ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ | ਇਸ ਮੌਕੇ ਨੇਤਾਵਾਂ ਵਲੋਂ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੀਆਂ ਗਈਆਂ ਲੋਕ-ਹਿਤੈਸ਼ੀ ਯੋਜਨਾਵਾਂ ਅਤੇ ਇਤਿਹਾਸਕ ਫ਼ੈਸਲਿਆਂ ਬਾਰੇ ਵੀ ਚਾਨਣ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਆਮ ਲੋਕਾਂ ਦੀ ਜਿੰਦਗੀ ਵਿਚ ਸੁਧਾਰ ਆਇਆ ਹੈ | ਗਰੀਬ ਕਲਿਆਣ ਯੋਜਨਾਵਾਂ, ਕਿਸਾਨਾਂ ਲਈ ਉਪਰਾਲੇ, ਮਹਿਲਾਵਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਰਕਾਰ ਦੀਆਂ ਮੁੱਖ ਤਰਜੀਹਾਂ ਰਹੀਆਂ ਹਨ | ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਵਰਕਰਾਂ ਨੂੰ ਇਕਜੁੱਟ ਰਹਿਣ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈਾ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂੰ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਨਰਿੰਦਰ ਸਿੰਘ ਪ੍ਰਧਾਨ ਸਾਹਿਬ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਪ੍ਰਧਾਨ ਕੁਲਵੰਤ ਸਿੰਘ ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ,ਪ੍ਰਧਾਨ ਡਾ. ਸੁਖਦੇਵ ਸਿੰਘ ਮੂਸੇ, ਜੇ.ਈ. ਗੁਰਬਚਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਆਦਿ ਸੈਂਕੜੇ ਪਾਰਟੀ ਆਗੂ ਮੌਜੂਦ ਸਨ |