ਝਬਾਲ, 7 ਅਪ੍ਰੈਲ (ਸੁਖਦੇਵ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰਦਿਆਂ ਸਰਹੱਦੀ ਖੇਤਰ ਦੇ ਪਿੰਡ ਨੌਸਹਿਰਾ ਢਾਲਾ ਵਿਖੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਜਿੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ੇਸ਼ ਪੈਕੇਜ ਲਿਆਂਦੇ ਜਾਣਗੇ, ਉੱਥੇ ਸਿਹਤ ਤੇ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ | ਮੀਟਿੰਗ ਸੁਖਜੀਤ ਸਿੰਘ ਸੁਖੀ ਬੁਰਜ, ਜਗੀਰ ਸਿੰਘ ਨੌਸ਼ਹਿਰਾ ਢਾਲਾ, ਕਸ਼ਮੀਰ ਸਿੰਘ, ਰਣਧੀਰ ਸਿੰਘ, ਜਗੀਰ ਸਿੰਘ, ਕੇਵਲ ਸਿੰਘ, ਸਰਤਾਜ ਸਿੰਘ, ਰਜਿੰਦਰ ਪਾਲ ਸਿੰਘ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਖਰਾਜ ਸਿੰਘ, ਹਰਭਾਗ ਸਿੰਘ, ਗੁਰਸੇਵਕ ਸਿੰਘ ਨੌਸ਼ਹਿਰਾ ਢਾਲਾ, ਮਲਕੀਤ ਸਿੰਘ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਸਵਿੰਦਰ ਸਿੰਘ ਝਬਾਲ ਆਦਿ ਹਾਜ਼ਰ ਸਨ |