11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਾਬਾ ਬੁੱਢਾ ਪਬਲਿਕ ਸਕੂਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਦੂਸਰੇ ਦਿਨ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ <br/>

Ad Position 21
No active advertisement
ਅਜੀਤ ਡੈਸਕ 08-04-2026
ਝਬਾਲ, 7 ਅਪ੍ਰੈਲ (ਸਰਬਜੀਤ ਸਿੰਘ)-ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵਲੋਂ ਪਿਛਲੇ ਦਿਨਾਂ ਤੋਂ ਸ਼ੁਰੂ ਕੀਤੇ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਦੂਸਰੇ ਦਿਨ ਦੀਵਾਨ ਹਾਲ ਵਿਖੇ ਨਿਤਨੇਮ ਤੋਂ ਬਾਅਦ ਸਕੂਲ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਦੀ ਹਾਜ਼ਰੀ ਲਗਵਾਈ ਗਈ ਉਪਰੰਤ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਕੈਂਪ ਦੀ ਆਰੰਭਤਾ ਕੀਤੀ ਗਈ | ਪਿ੍ੰਸੀਪਲ ਸਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਦਰਾਂ ਸਕੂਲਾਂ ਤੇ ਇਕ ਕਾਲਜ ਦੇ ਕਰੀਬ 1100 ਵਿਦਿਆਰਥੀਆਂ (ਲੜਕੇ ਤੇ ਲੜਕੀਆਂ) ਨੂੰ ਚਾਰ ਹਿੱਸਿਆਂ 'ਚ ਵੰਡ ਕੇ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਸਮੂਹ ਵਿਦਿਆਰਥੀਆਂ ਵਲੋਂ ਬਹੁਤ ਹੀ ਉਤਸ਼ਾਹ ਅਤੇ ਦਿਲਚਸਪੀ ਨਾਲ ਹਿੱਸਾ ਲਿਆ ਗਿਆ ਜੋ ਬਹੁਤ ਹੀ ਸ਼ਲਾਘਾਯੋਗ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ ਵਲੋਂ ਸਕੂਲ ਵਿਦਿਆਰਥੀਆਂ ਨਾਲ ਕੈਂਪ ਸੰਬੰਧੀ ਗੱਲਬਾਤ ਕਰਦਿਆਂ ਆਖਿਆ ਕਿ ਇਸ ਤਰ੍ਹਾਂ ਦੇ ਗੁਰਮਤਿ ਟ੍ਰੇਨਿੰਗ ਕੈਂਪ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਨੈਤਿਕ ਮੁੱਲਾਂ ਅਤੇ ਆਤਮਿਕ ਵਿਕਾਸ ਨੂੰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ-ਮਰਯਾਦਾ ਬਾਰੇ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ, ਤਾਂ ਜੋ ਸਾਡੀ ਨੌਜਵਾਨ ਪੀੜੀ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਨਿਯਮਿਤ ਸੰਖਿਆ ਤੋਂ ਵੱਧ ਵਿਦਿਆਰਥੀਆਂ ਦਾ ਕੈਂਪ ਵਿਚ ਪਹੁੰਚਣ ਤੋਂ ਪਤਾ ਚੱਲਦਾ ਹੈ ਕਿ ਵਿਦਿਆਰਥੀਆਂ ਦਾ ਉਤਸ਼ਾਹ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੀਆਂ ਹਰੇਕ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਅੱਜ ਦੀਆਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਮਾਜਿਕ ਮੁੱਦਿਆਂ 'ਤੇ ਆਪਣੇ ਵਿਚਾਰ ਰੱਖੇ ਗਏ ਅਤੇ ਗਿਆਨ ਭਰਪੂਰ ਖੇਡਾਂ ਵਿੱਚ ਹਿੱਸਾ ਲਿਆ ਗਿਆ | ਇਸ ਮੌਕੇ ਕਲੱਬ ਦੇ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਬੁਲਾਏ ਗਏ ਬਾਕਸਿੰਗ ਦੇ ਮਾਹਿਰ ਕੋਚਾਂ ਵੱਲੋਂ ਬਾਕਸਿੰਗ ਦੇ ਗੁਣ ਦਿੱਤੇ ਗਏ | ਸਕੂਲਾਂ ਦੇ ਆਰਟ ਵਿਦਿਆਰਥੀਆਂ ਵੱਲੋਂ ਆਪਣੇ ਹੱਥੀ ਤਿਆਰ ਕੀਤੀਆਂ ਗਈਆਂ ਤਸਵੀਰਾਂ ਨੂੰ ਕਲੱਬ ਦੇ ਅਹੁਦੇਦਾਰਾਂ ਪਾਸ ਜਮਾਂ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸਕੂਲ ਬੱਸਾਂ ਰਾਹੀਂ ਨੇੜਲੇ ਦੇ ਇਤਿਹਾਸਿਕ ਗੁਰਦੁਆਰਾ ਸੰਨ ਸਾਹਿਬ ਵਿਖੇ ਲਿਜਾ ਕੇ ਗੁਰਬਾਣੀ ਦੀ ਸੰਥਿਆ ਵੀ ਦਿੱਤੀ ਗਈ | ਇਸ ਮੌਕੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਤਰਨਜੀਤ ਸਿੰਘ, ਪਿ੍ੰਸੀਪਲ ਮੈਡਮ ਜਗਰੂਪ ਕੌਰ, ਮੈਡਮ ਸੁਖਵਿੰਦਰ ਕੌਰ ਛੀਨਾ, ਪਿ੍ੰਸੀਪਲ ਪ੍ਰਭਜੀਤ ਸਿੰਘ, ਪਿ੍ੰਸੀਪਲ ਹਰਪ੍ਰੀਤ ਸਿੰਘ, ਪਿ੍ੰਸੀਪਲ ਮੈਡਮ ਧਰਮਬੀਰ ਕੌਰ, ਪਿ੍ੰਸੀਪਲ ਮੈਡਮ ਕੰਵਲਜੀਤ ਕੌਰ, ਪਿ੍ੰਸੀਪਲ ਮੈਡਮ ਮਮਤਾ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਸਰਹੱਦੀ ਖੇਤਰ ਲਈ ਰੁਜ਼ਗਾਰ ਦੇ ਵਿਸ਼ੇਸ਼ ਪੈਕੇਜ ਲਿਆਂਦੇ ਜਾਣਗੇ-ਕਰਨਬੀਰ ਬੁਰਜ <br...
Ad Position 24