ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਇੰਸਪੈਕਟਰ ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਡੀ ਪੁਲੀ ਨਾਗੋਕੇ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ ਨੰਬਰ ਪੀ.ਬੀ. 08 ਡੀ.ਸੀ. 7613 'ਤੇ ਸਵਾਰ ਹੋ ਕੇ ਆ ਰਹੇ ਹਰਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਖੁਵਾਸਪੁਰ, ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 27 ਗ੍ਰਾਮ ਹੈਰੋਇਨ, 12500 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋੜ ਲਹੀਆ ਤੋਂ ਸੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੰਡੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰੀਟ ਸਮੇਤ ਲਿੰਕ ਰੋਡ ਪਿੰਡ ਤੁੜ ਤੋਂ ਗਸ਼ਤ ਦੌਰਾਨ ਧਰਮਿੰਦਰ ਸਿੰਘ ਪੁੱਤਰ ਧੀਰਾ ਸਿੰਘ ਵਾਸੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਰਚਨਾ ਕੁਮਾਰੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੁੱਕ ਪਲਾਂਟ ਪਿੰਡ ਧਰਮਚੰਦ ਖੁਰਦ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਜੋਧਬੀਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਭੈਣੀ ਸਿੱਧਵਾਂ ਨੂੰ ਕਾਬੂ ਕੀਤਾ ਹੈ, ਜਿਸ ਪਾਸੋਂ ਇਕ ਲਾਈਟਰ, ਪੰਨੀ ਸਿਲਵਰ ਪੇਪਰ, ਅੱਧਾ ਸੜਿਆ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭਾਰਤ ਗੈਸ ਗੁਦਾਮ ਭਿੱਖੀਵਿੰਡ ਤੋਂ ਗੀਤਾ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸਾਂਧਰਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ 10 ਰੁਪਏ ਦਾ ਨੋਟ ਦਾ ਰੋਲ ਕੀਤਾ ਹੋਇਆ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |