11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਤੋਂ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਲੋਂ ਅਰਦਾਸ ਉਪਰੰਤ ਕੀਤੀ ਗਈ | ਨਗਰ ਕੀਰਤਨ ਦੀ ਆਰੰਭਤਾ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਸਤਿਨਾਮ-ਵਾਹਿਗੁਰੂ ਜੀ ਦਾ ਜਾਪ ਕੀਤਾ ਜਾ ਰਿਹਾ ਸੀ, ਉੱਥੇ ਨਗਰ ਕੀਰਤਨ ਵਿਚ ਸ਼ਾਮਿਲ ਸਕੂਲੀ ਬੱਚਿਆਂ ਵਲੋਂ ਬੈਂਡ ਵਾਜੇ ਅਤੇ ਨਗਾਰੇ ਵਜਾਏ ਜਾ ਰਿਹੇ ਸੀ ਅਤੇ ਨਗਰ ਕੀਰਤਨ ਦੇ ਅੱਗੇ-ਅੱਗੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਨਿਵਾਸੀਆਂ ਵਲੋਂ ਸਵਾਗਤੀ ਗੇਟ ਵੀ ਬਣਾਏ ਗਏ | ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਗਿਆ, ਜਿੱਥੇ ਦੁਕਾਨਦਾਰਾਂ ਅਤੇ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਸ਼ਹਿਰ ਨਿਵਾਸੀਆਂ ਵਲੋਂ ਵੱਖ-ਵੱਖ ਪਦਾਰਥਾਂ ਦੇ ਗੁਰੂ ਲੰਗਰ ਲਗਾਏ ਹੋਏ ਸਨ | ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਅਪ੍ਰੈਲ ਨੂੰ ਸ਼ਾਮ 5 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਕੀਰਤਨ ਸਮਾਗਮ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮਾਤਾ ਗੰਗਾ ਜੀ ਕੀਰਤਨੀ ਬੀਬੀਆਂ ਦਾ ਜਥਾ, ਭਾਈ ਕੰਵਰਜੀਤ ਸਿੰਘ ਸ੍ਰੀ ਦਰਬਾਰ ਸਾਹਿਬ ਦਾ ਜਥਾ, ਭਾਈ ਗੁਰਚਰਨ ਸਿੰਘ ਤਰਨ ਤਾਰਨ ਵਾਲੇ, ਭਾਈ ਰਣਜੀਤ ਸਿੰਘ ਚੰਡੀਗੜ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਬੀਬੀ ਕੌਲਾ ਜੀ ਬਾਲ ਫੁਲਵਾੜੀ ਦੇ ਬੱਚੇ ਸ੍ਰੀ ਅੰਮਿ੍ਤਸਰ ਸਾਹਿਬ, ਅੰਮਿ੍ਤ ਰਸ ਕੀਰਤਨ ਕੌਂਸਲ ਤਰਨ ਤਾਰਨ ਦਾ ਜਥਾ, ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲਿਆਂ ਦਾ ਜਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਮੰਗਾਂ ਅਤੇ ਸ਼ੇਰੋਂ ਮਿੱਲ ਚਾਲੂ ਕਰਨ ਸੰਬੰਧੀ ਕਿਸਾਨਾਂ ਵਲੋਂ ਧਰਨਾ <br/> ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ
Ad Position 24