11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ 'ਤੇ ਮੁਕੰਮਲ ਪਾਬੰਦੀ

Ad Position 21
No active advertisement
ਅਜੀਤ ਡੈਸਕ 08-04-2026
ਤਰਨ ਤਾਰਨ, 7 ਅਪ੍ਰੈਲ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਈਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸੰਬੰਧਤ ਮਾਲਕਾਂ ਵਲੋਂ ਬੱਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ | ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ | ਧੂੰਏ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ | ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਢੋਲੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ ਅਗਲੀ ਖ਼ਬਰ ਪੰਜਾਬ ਦੀਆਂ ਮੰਗਾਂ ਅਤੇ ਸ਼ੇਰੋਂ ਮਿੱਲ ਚਾਲੂ ਕਰਨ ਸੰਬੰਧੀ ਕਿਸਾਨਾਂ ਵਲੋਂ ਧਰਨਾ <br/>
Ad Position 24