11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-04-2026
ਤਰਨ ਤਾਰਨ, 7 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸਿਹਤ ਵਿਭਾਗ ਅੰਦਰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸੰਬੰਧੀ ਜਾਣਕਾਰੀ ਦੇਣ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੱਖੀਆਂ ਗਈਆਂ ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਸਾਂਝੇ ਬਿਆਨ 'ਚ ਕਿਹਾ ਹੈ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਜਿੱਥੇ ਆਮ ਲੋਕਾਂ, ਕਿਸਾਨਾਂ ਅਤੇ ਬਾਕੀ ਮੁਲਾਜ਼ਮਾਂ ਵਾਂਗ ਆਸ਼ਾ ਵਰਕਰਾਂ ਦਾ ਸ਼ੋਸ਼ਣ ਕਰਨ 'ਚ ਵੀ ਪਿੱਛੇ ਨਹੀਂ ਹੈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁਲਾ ਕੇ ਮੁਲਾਜ਼ਮ ਵਿਰੋਧੀ ਨੀਤੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ | ਜਥੇਬੰਦੀ ਦੀਆਂ ਆਗੂਆਂ ਸੰਦੀਪ ਕੌਰ, ਰਾਜ ਕੁਮਾਰੀ, ਜਸਵੀਰ ਕੌਰ, ਬੀਰਪਾਲ ਕੌਰ, ਰੀਟਾ ਰਾਣੀ, ਨਿਰਮਲਾ ਦੇਵੀ ਨੇ ਕਿਹਾ ਕਿ ਸਰਕਾਰ ਵਲੋਂ ਆਸ਼ਾ ਵਰਕਰਾਂ ਪ੍ਰਤੀ ਅਪਣਾਈਆਂ ਵਿਰੋਧੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ 'ਚ ਆਸ਼ਾ ਵਰਕਰਾਂ ਦੀਆਂ ਚਾਰ ਜੱਥੇਬੰਦੀਆਂ ਵਲੋਂ ਆਸ਼ਾ ਵਰਕਰ ਆਸ਼ਾ ਫੈਸਿਲੀਟੇਟਰ ਸਾਂਝਾ ਮੋਰਚਾ ਬਣਾ ਕੇ ਸਰਕਾਰ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਵਲੋਂ ਅਜੇ ਤੱਕ ਮੀਟਿੰਗ ਦਾ ਕੋਈ ਵੀ ਸਮਾਂ ਨਹੀਂ ਦਿੱਤਾ ਗਿਆ ਹੈ ਅਤੇ ਸਿਹਤ ਮੰਤਰੀ ਵਲੋਂ ਮੀਟਿੰਗਾਂ ਵਿਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 9 ਅਪ੍ਰੈਲ ਤੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ | ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੰਘਰਸ਼ ਦੀ ਤਿਆਰੀ ਲਈ ਲੁਧਿਆਣੇ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਵਿਚ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ | ਇਸ ਮੌਕੇ ਰੁਪਿੰਦਰ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਰਵਿੰਦਰ ਕੌਰ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਗਠਿਤ ਸਬ-ਕਮੇਟੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਨਵਾਂਸ਼ਹਿਰ ਦੇ ਢੋਲੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ
Ad Position 24