12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਤਰਨ ਤਾਰਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮ ਸੂਬਾ ਸਰਕਾਰ ਦਾ ਪੂਤਲਾ ਫੂਕਦੇ ਹੋਏ | ਤਸਵੀਰ:ਗੁਰਪ੍ਰੀਤ ਸਿੰਘ ਲਵਲੀ <br/> 08-04-2026
ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਨੇ ਗਾਂਧੀ ਪਾਰਕ ਤਰਨ ਤਾਰਨ ਤੋਂ ਚੱਲ ਕੇ ਰੇਲਵੇ ਚੌਕ 'ਚ ਤਰਨ ਤਾਰਨ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਮੈਂਬਰਾਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ, ਜ਼ਿਲ੍ਹਾ ਆਗੂ ਦਿਲਬਾਗ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋੋਂ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਗਠਤ ਕੈਬਨਿਟ ਸਬ-ਕਮੇਟੀ ਵਲੋਂ ਪਿਛਲੇ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰੇ ਹੀ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਬ ਕਮੇਟੀ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ 7 ਅਪ੍ਰੈਲ ਨੂੰ ਪੈਨਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ, ਪਰ ਇਹ ਮੀਟਿੰਗ ਮੁਲਤਵੀਂ ਕਰ ਦਿੱਤੀ ਗਈ | ਜਿਸ ਦੇ ਰੋਸ ਵਜੋਂ 'ਮੋਰਚੇ' ਵਲੋਂ ਪੰਜਾਬ ਭਰ ਵਿਚ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੁਕ ਕੇ ਪੰਜਾਬ ਸਰਕਾਰ ਵਿਰੁੱਧ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਮੌਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮ ਵਿਰੋਧੀ ਅਪਣਾਈਆਂ ਜਾ ਰਹੀਆਂ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਮੋਰਚੇ ਵਲੋਂ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਚ 15 ਅਪ੍ਰੈਲ ਤੋਂ ਫਿਰ ਲਗਾਤਾਰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਬਾਕੀਪੁਰ, ਬ੍ਰਾਂਚ ਜਨਰਲ ਸਕੱਤਰ ਪੰਜਾਬ ਸਿੰਘ, ਬ੍ਰਾਂਚ ਆਗੂ ਮਨਜਿੰਦਰ ਸਿੰਘ ਸਬ ਡਵੀਜ਼ਨ ਪ੍ਰਧਾਨ ਗੁਰਿੰਦਰ ਸਿੰਘ, ਬਲਾਕ ਆਗੂ ਪ੍ਰਤਾਪ ਸਿੰਘ ਮਹਿੰਦਰ ਸਿੰਘ, ਨਿਰਮਲ ਸਿੰਘ ਬਹਿਲਾ, ਗੁਰਜੀਤ ਸਿੰਘ, ਸਿਮਰਨਜੀਤ ਸਿੰਘ, ਨਿਰਮਲ ਸਿੰਘ ਧੂੰਦਾ, ਜਸਪਾਲ ਸਿੰਘ ਠਰੂ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਹੈਡੀਕੈਂਪਡ ਐਕਸ਼ਨ ਕਮੇਟੀ ਦੀ ਮੀਟਿੰਗ 12 ਨੂੰ -ਰਤੀਆ <br/> ਅਗਲੀ ਖ਼ਬਰ ਸਰਹੱਦੀ ਸ਼ਹਿਰ ਖੇਮਕਰਨ 'ਚ ਕੂੜਾ ਸੁੱਟਣ ਦੀ ਜਗ੍ਹਾ ਨਾ ਹੋਣ ਕਰਕੇ ਥਾਂ-ਥਾਂ ਲੱਗੇ ਕੂੜੇ ਦੇ ਢੇਰ
Ad Position 24