ਤਰਨ ਤਾਰਨ, 7 ਅਪ੍ਰੈਲ (ਪਰਮਜੀਤ ਜੋਸ਼ੀ)-ਦਾਣਾ ਮੰਡੀ ਤਰਨ ਤਾਰਨ ਵਿਖੇ ਪੱਕਾ ਆੜ੍ਹਤੀ ਐਸੋਸੀਏਸ਼ਨ ਅਤੇ ਕੱਚਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ | ਜਿਸ 'ਚ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਅਤੇ ਪੱਕਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇਪਾਲ ਚੌਧਰੀ ਸ਼ਾਮਿਲ ਹੋਏ | ਮੀਟਿੰਗ ਵਿਚ ਕਣਕ ਦੀ ਸੀਜਨ ਸੰਬੰਧੀ ਆੜ੍ਹਤੀਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਗੱਲਬਾਤ ਕਰਦਿਆਂ ਪ੍ਰਧਾਨ ਦਿਲਬਾਗ ਸਿੰਘ ਬਾਠ ਅਤੇ ਵਿਜੇਪਾਲ ਚੌਧਰੀ ਨੇ ਦੱਸਿਆ ਕਿ ਬਾਰਿਸ਼ ਦਾ ਮੌਸਮ ਹੋਣ ਕਾਰਨ ਕਣਕ ਗਿੱਲੀ ਹੋ ਗਈ ਹੈ ਅਤੇ ਪੂਰੀ ਤਰ੍ਹਾਂ ਪੱਕੀ ਵੀ ਨਹੀਂ ਹੈ, ਜਿਸ ਕਾਰਨ ਕਈ ਕਿਸਾਨ ਮੰਡੀ ਵਿਚ ਗਿੱਲੀ ਕਣਕ ਲੈ ਕੇ ਆ ਰਹੇ ਹਨ, ਜਿਸ ਦੀ ਖ੍ਰੀਦ ਨਹੀਂ ਹੋ ਰਹੀ ਕਿਉਂਕਿ ਉਹ ਸਰਕਾਰ ਵਲੋਂ ਕਣਕ ਖ੍ਰੀਦ ਲਈ ਤੈਅ ਕੀਤੇ ਪੈਮਾਨੇ ਉਪਰ ਸਹੀ ਨਹੀਂ ਉਤਰ ਰਹੀ, ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਕਣਕ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਵੇਚਣ ਲਈ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਮੀਟਿੰਗ ਵਿਚ ਹੰਸ ਰਾਜ ਚੌਧਰੀ, ਸਕੱਤਰ ਪਵੇਲ ਸਿੰਘਪੰਨੂੰ, ਗੁਰਿੰਦਰ ਸਿੰਘ ਲਾਲੀ ਚਾਚਾ, ਖਜਾਨਚੀ ਗੁਰਲਾਲ ਸਿੰਘ ਆਦਿ ਤੋਂ ਇਲਾਵਾ ਹੋਰ ਆੜ੍ਹਤੀ ਮੌਜੂਦ ਸਨ |