ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਸ਼ੇਖ ਚੱਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੀ ਹਾਜ਼ਰ ਹੋਏ ਜਿਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਦੇ ਬਲਾਕ ਖਡੂਰ ਸਾਹਿਬ ਤੋਂ ਯੂਥ ਪ੍ਰਧਾਨ ਅਤੇ ਮੈਂਬਰ ਪੰਚਾਇਤ ਕਿਸ਼ਨ ਸਿੰਘ ਆਪਣੇ ਪਰਵਾਰ ਅਤੇ ਸਾਥੀਆਂ ਸਮੇਤ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਬਣੇਗੀ | ਇਸ ਮੌਕੇ ਹਰਜਿੰਦਰ ਸਿੰਘ ਸਾਬਕਾ ਸਰਪੰਚ, ਕਰਤਾਰ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ |