12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਰਮਨਦੀਪ ਸਿੰਘ ਭਰੋਵਾਲ ਨੇ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 08-04-2026
ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)- ਪੰਥਕ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਵਲੋਂ ਭਾਜਪਾ ਦੇ ਸੀਨੀਅਰ ਲੀਡਰ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ | ਇਸ ਮੁਲਾਕਾਤ ਦੌਰਾਨ ਹਲਕਾ ਖਡੂਰ ਸਾਹਿਬ ਦੀਆਂ ਮੌਜੂਦਾ ਸਿਆਸੀ ਸਥਿਤੀਆਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਬਾਰੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਜਾਣੂ ਕਰਵਾਇਆ | ਭਰੋਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿਚ ਭਾਜਪਾ ਨੂੰ ਹਲਕੇ ਅੰਦਰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਹੋਰ ਕਿਸ ਸਚਾਰੂ ਢੰਗ ਨਾਲ ਲਾਮਬੰਦ ਕੀਤਾ ਜਾਵੇ ਇਸ ਬਾਰੇ ਗਿਆਨ ਗ੍ਰਹਿਣ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ, ਉਹ ਪਿੰਡ-ਪਿੰਡ ਜਾ ਕੇ ਪੁਰਾਣੇ ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਖਾਸ ਕਰ ਗਰੀਬ ਪਰਿਵਾਰਾਂ ਨੂੰ ਜਾਗਰੂਕ ਕਰਨਗੇ ਕਿ ਕਿਸ ਤਰ੍ਹਾਂ ਸਾਰੀਆਂ ਸਹੂਲਤਾਂ ਆਟਾ-ਦਾਲ ਸਕੀਮ, ਉੱਜਵਲ ਸਕੀਮ ਤਹਿਤ ਸਿਲੰਡਰ ,ਪਿੰਡਾਂ 'ਚ ਵਿੱਤ ਕਮਿਸ਼ਨ ਤਹਿਤ ਗਲੀਆਂ ਪੱਕੀਆਂ ਲਈ ਫੰਡ ਤੇ ਹੁਣ ਪ੍ਰਧਾਨ ਮੰਤਰੀ ਪੇਂਡੂ ਸੜਕ ਸਕੀਮ ਤਹਿਤ ਪੰਜਾਬ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ ਜੋ ਕਿ ਕੇਂਦਰ ਸਰਕਾਰ ਦੇ ਫੰਡਾਂ ਨਾਲ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੇ ਚੋਣ ਵਾਅਦੇ ਪੂਰੇ-ਸੁਰਜੀਤ ਭੂਰਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਗੁਰਮਤਿ ਸਮਾਗਮ <br/>
Ad Position 24