12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੇ ਚੋਣ ਵਾਅਦੇ ਪੂਰੇ-ਸੁਰਜੀਤ ਭੂਰਾ

Ad Position 21
No active advertisement
ਅਜੀਤ ਡੈਸਕ 08-04-2026
ਖੇਮਕਰਨ, 7 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਚਾਰ ਸਾਲਾਂ ਰਾਜ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਵਲਾ ਸ਼ੁਰੂ ਕੀਤੀ ਮਹਿੰਮ ਤਹਿਤ ਸਥਾਨਿਕ ਵਾਰਡ ਨੰਬਰ 8 ਵਿਚ ਕੌਂਸਲਰ ਨਿਰਮਲ ਸਿੰਘ ਬੱਲ ਦੇ ਘਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਾਰਡ ਵਾਸੀ ਭਾਰੀ ਗਿਣਤੀ ਵਿਚ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਜੇਲ੍ਹ ਵਿਕਾਸ ਬੋਰਡ ਦੇ ਡਾਇੲਰੈਕਟਰ ਸੁਰਜੀਤ ਸਿੰਘ ਭੂਰਾ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਇਹ ਪਹਿਲੀ 'ਆਪ' ਦੀ ਸਰਕਾਰ ਹੈ, ਜਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਦਿੱਤਾ ਹੈ | ਅੱਜ ਸੂਬੇ ਦੀ ਜਨਤਾ 10 ਲੱਖ ਤੱਕ ਮੁਫਤ ਇਲਾਜ ਬੀਮਾ ਸਕੀਮ ਤੇ ਔਰਤਾਂ ਲਈ ਇਕ ਹਜ਼ਾਰ ਤੇ ਦਲਿਤ ਵਰਗ ਦੀਆਂ ਔਰਤਾਂ ਲਈ 1500 ਰੁਪਏ ਦੀ ਸਕੀਮ ਲਾਗੂ ਕਰਨ ਨਾਲ ਔਰਤਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਕਰਕੇ ਪੰਜਾਬ ਵਿਚ 2027 ਵਿਚ 'ਆਪ' ਸਰਕਾਰ ਦਾ ਦੁਬਾਰਾ ਸੱਤਾ ਵਿਚ ਆਉਣਾ ਯਕੀਨੀ ਹੋ ਗਿਆ ਹੈ | ਉੁਨ੍ਹਾਂ ਵਾਅਦਾ ਕੀਤਾ ਕਿ ਵਾਰਡ ਵਾਸੀਆਂ ਦੀ ਹਰ ਮੁਸ਼ਕਿਲ ਨੂੰ ਦੂਰ ਕੀਤਾ ਜਾਵੇਗਾ | ਮੀਟਿੰਗ ਵਿਚ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਦਾ ਬਾਰੇ ਸਰਕਾਰ ਵਲੋਂ ਜਾਰੀ ਕਾਰਡ ਵੀ ਵੰਡੇ ਗਏ | ਇਸ ਮੌਕੇ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ, ਪ੍ਰਧਾਨ ਕੁਲਤਾਰ ਸਿੰਘ ਖੇੜਾ, ਬਾਜ ਸਿੰਘ ਕੌਂਸਲਰ, ਮਨਜੀਤ ਸਿੰਘ ਕੌਂਸਲਰ, ਸ਼ਾਮ ਸਿੰਘ ਕੌਂਸਲਰ, ਬਲਦੇਵ ਸਿੰਘ ਮਿੰਟਾ, ਸਾਬ ਸਿੰਘ ਰਾੜੀਆ, ਕੁਲਦੀਪ ਸਿੰਘ, ਬਲਜੀਤ ਸਿੰਘ, ਤਾਰਾ ਸਿੰਘ, ਬਲਜੀਤ ਸਿੰਘ ਬੱਬੀ, ਸ਼ੇਰ ਸਿੰਘ ਕੌਂਸਲਰ, ਹੀਰਾ ਸਿੰਘ ਮੱਲ, ਬੱਬੂ ਮਾਨ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੱਘੇ ਵਿਖੇ ਬੱਚਿਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਰਮਨਦੀਪ ਸਿੰਘ ਭਰੋਵਾਲ ਨੇ ਕੀਤੀ ਮੁਲਾਕਾਤ <br/>
Ad Position 24