12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਿੰਡ ਬੁੱਘੇ ਵਿਖੇ ਬੱਚਿਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 08-04-2026
ਤਰਨ ਤਾਰਨ, 7 ਅਪ੍ਰੈਲ (ਪਰਮਜੀਤ ਜੋਸ਼ੀ)-ਪਿੰਡ ਬੁੱਘੇ ਵਿਖੇ ਬਾਬਾ ਕਾਲਾ ਮਾਹਰ ਜੀ ਦੇ ਅਸਥਾਨ 'ਤੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ 'ਚ ਬੱਚਿਆਂ ਦੀ ਦੌੜਾਂ ਦੇ ਮੁਕਾਬਲੇ ਅਤੇ ਉਨ੍ਹਾਂ ਪਾਸੋਂ ਗੁਰੂ ਸਾਹਿਬਾਨਾਂ ਜੀ ਦੇ ਨਾਂਅ ਪੁੱਛੇ ਗਏ | ਮੁਕਾਬਲੇ 'ਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਮੈਡਲ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਮੇਲ ਸਿੰਘ, ਬਲਦੇਵ ਸਿੰਘ ਨੰਬਰਦਾਰ, ਰਾਜਦਿੰਰ ਸਿੰਘ ਮੈਂਬਰ, ਬਿੱਟੂ ਫੌਜੀ, ਹਰਜਿੰਦਰ ਸਿੰਘ, ਬਲਜੀਤ ਸਿੰਘ, ਪਰਮੇਜ ਸਿੰਘ, ਲਖਵਿੰਦਰ ਸਿੰਘ ਬਾਲੀ, ਸਕੂਲ ਮਾਸਟਰ ਗੁਰਪ੍ਰੀਤ ਸਿੰਘ, ਗ੍ਰੰਥੀ ਅਕਾਸ਼ਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਸਰਪੰਚ ਗੁਰਮੇਲ ਸਿੰਘ ਨੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹੁਣ ਪੈਟਰੋਲ ਪੰਪ 'ਤੇ ਵੀ ਉਪਲਬਧ ਹੋਣਗੇ 5 ਕਿੱਲੋ ਫ੍ਰੀ ਟਰੇਡ ਐਲ. ਪੀ. ਜੀ. ਸਿੰਲਡਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੇ ਚੋਣ ਵਾਅਦੇ ਪੂਰੇ-ਸੁਰਜੀਤ ਭੂਰਾ
Ad Position 24