01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਕਾਰਨ ਹਜ਼ਾਰਾਂ ਅਧਿਆਪਕ ਬਾਹਰ

Ad Position 21
No active advertisement
ਅਜੀਤ ਡੈਸਕ 09-04-2026
ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਪ੍ਰੈਸ ਸਕੱਤਰ ਗੁਰਪ੍ਰੀਤ ਮਾੜੀਮੇਘਾ, ਸੂਬਾ ਸਲਾਹਕਾਰ ਪ੍ਰੇਮ ਚਾਵਲਾ, ਬਲਕਾਰ ਸਿੰਘ ਵਲਟੋਹਾ, ਕਾਰਜ ਸਿੰਘ ਕੈਰੋਂ, ਸਕੱਤਰ ਅੰਮਿ੍ਤਪਾਲ ਬਾਕੀਪੁਰ, ਜ਼ਿਲ੍ਹਾ ਪ੍ਰਧਾਨ ਬਲਜੀਤ ਟੌਮ, ਜਨ ਸਕੱਤਰ ਨਰਿੰਦਰ ਨੂਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਦੀਆਂ ਪੰਜਾਬ ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਜਿਵੇਂ ਬੀ.ਐੱਲ.ਓ.ਡਿਊਟੀਆਂ, ਮਰਦਮ ਸ਼ੁਮਾਰੀ, 10 ਲੱਖ ਤੱਕ ਰਾਜ ਦੇ ਮੁਫਤ ਸਿਹਤ ਕਾਰਡ ਬਣਾਉਣਾ, ਵੋਟਰਾਂ ਦੀ ਸਪੈਸ਼ਲ ਸੁਧਾਈ ਆਦਿ ਕੰਮਾਂ ਵਿਚ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਨੂੰ ਲਗਾਇਆ ਗਿਆ ਹੈ | ਜਿਸ ਨਾਲ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਸੂਬੇ ਵਿਚ ਸਿੱਖਿਆ ਕ੍ਰਾਂਤੀ ਦੀ ਲਹਿਰ ਲੀਰੋ ਲੀਰ ਹੁੰਦੀ ਜਾਪਦੀ ਨਜ਼ਰ ਆ ਰਹੀ ਹੈ | ਆਗੂਆਂ ਵਲੋਂ ਦੱਸਿਆ ਗਿਆ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੇ ਅਧਿਆਪਕ ਅੱਠਵੀਂ, ਦਸਵੀਂ, ਬਾਰਵੀਂ ਦੀ ਬੋਰਡ ਪ੍ਰੀਖਿਆਵਾਂ ਦੀ ਮਾਰਕਿੰਗ ਦਾ ਕੰਮ ਵੀ ਕਰ ਰਿਹਾ ਹੈ ਅਤੇ ਨਵਾਂ ਵਿਦਿਅਕ ਸੈਸ਼ਨ ਵੀ ਸ਼ੁਰੂ ਹੋ ਗਿਆ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਗੈਰ ਵਿਦਿਅਕ ਕੰਮਾਂ ਵਿਚ ਉਲਝਾ ਕੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੀ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਭਾਰੀ ਠੇਸ ਪਹੁੰਚਾਈ ਜਾ ਰਹੀ ਹੈ | ਅਧਿਆਪਕਾਂ ਵਲੋਂ ਤਾਂ ਵੱਖ-ਵੱਖ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਪਹਿਲਾਂ ਦੀ ਤਰ੍ਹਾਂ ਹੁਣ ਵੀ ਕਰ ਲਏ ਜਾਣਗੇ ਪ੍ਰੰਤੂ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੀ ਖ਼ਰਾਬ ਹੋਣ ਵਾਲੀ ਸਿੱਖਿਆ ਲਈ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ | ਆਗੂਆਂ ਵਲੋਂ ਕਿਹਾ ਗਿਆ ਕਿ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਨੂੰ ਪੜਾਉਣ ਲਈ ਨਿਯੁਕਤ ਕੀਤਾ ਗਿਆ ਹੈ ਪਰ ਸਰਕਾਰਾਂ ਵੱਲੋਂ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿਚ ਉਲਝਾ ਦਿੱਤਾ ਜਾਂਦਾ ਹੈ ਜੋ ਕਿ ਸਰਾਸਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ | ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਤੁਰੰਤ ਕੱਟੀਆਂ ਜਾਣ ਤੇ ਇਨ੍ਹਾਂ ਡਿਊਟੀਆਂ ਨੂੰ ਕਰਨ ਲਈ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਨਿਯੁਕਤ ਕੀਤਾ ਜਾਵੇ | ਇਸ ਮੌਕੇ ਕੰਵਲਦੀਪ ਸਿੰਘ ਝਾਮਕਾ, ਗੁਲਬਾਗ ਸਿੰਘ ਕੁਹਾੜਕਾ, ਰਜਿੰਦਰ ਸਿੰਘ, ਧਰਮਿੰਦਰ ਸਿੰਘ, ਹਰਿੰਦਰਪਾਲ ਸਿੰਘ, ਸਤਨਾਮ ਸਿੰਘ ਪੱਟੀ, ਮਨਜੀਤ ਸਿੰਘ ਬੱਲ, ਪਿ੍ਤਪਾਲ ਸਿੰਘ ਝਬਾਲ, ਹਰਮਿੰਦਰ ਸਿੰਘ, ਰਣਜੀਤ ਸਿੰਘ ਮਾਣੋਚਾਹਲ, ਅਵਤਾਰ ਸਿੰਘ ਤਰਨ ਤਾਰਨ, ਜਸਪ੍ਰੀਤ ਸਿੰਘ ਪੱਟੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਟ੍ਰੇਨਿੰਗ ਕੈਂਪ ਦੌਰਾਨ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸਾਂ ਨੂੰ ਰਵਾਨਾ ਕੀਤਾ ਅਗਲੀ ਖ਼ਬਰ ਸੁਖਬੀਰ ਦੀ ਅਗਵਾਈ 'ਚ ਹਰ ਸੰਕਟ 'ਚ ਕਿਸਾਨਾਂ ਦੇ ਨਾਲ ਅਕਾਲੀ ਦਲ-ਬ੍ਰਹਮਪੁਰ
Ad Position 24