ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਬੁੱਘਾ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਤੋਂ ਪਰਮਬੀਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਗਲੀ ਵੱਸਣ ਸਿੰਘ ਵਾਲੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਚੋਹਲਾ ਸਾਹਿਬ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਤੇਜਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸਪਾਰਟੀ ਸਮੇਤ ਐੱਫ.ਸੀ.ਆਈ. ਗੁਦਾਮ ਨੌਸ਼ਹਿਰਾ ਪੰਨੂੰਆਂ ਨਜਦੀਕ ਨਾਕਾਬੰਦੀ ਦੌਰਾਨ ਸਾਜਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ਼ੇਰੋਂ ਨੂੰ ਕਾਬੂ ਕਰਕੇ ਉਸ ਪਾਸੋਂ 70 ਗ੍ਰਾਮ ਹੈਰੋਇਨ, 2600 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੋਹੀ ਪੁੱਲ ਪਿੰਡ ਸੀਤੋ ਮਹਿ ਝੁਗੀਆਂ ਤੋਂ ਕੁਲਦੀਪ ਸਿੰਘ ਪੁੱਤਰ ਲਾਭ ਸਿੰਘ ਵਾਸੀ ਸਭਰਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿਆਰਾ ਪੰਪ ਹਰੀਕੇ ਨਜ਼ਦੀਕ ਨਾਕਾਬੰਦੀ ਦੌਰਾਨ ਆਜਾਦਰਾਜ ਸਿੰਘ ਪੁੱਤਰ ਰਾਜ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋ 5 ਗ੍ਰਾਮ 95 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਤੋਂ ਕਰਮਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਸਮੇਤ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |