ਖਡੂਰ ਸਾਹਿਬ, 8 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਸੁਧਰੇ ਬੀਜ ਖੇਤੀਬਾੜੀ ਮਸ਼ੀਨਰੀ ਅਤੇ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਸਬੰਧੀ 10 ਅਪ੍ਰੈਲ ਨੂੰ ਸ਼ਾਹੀ ਫਾਰਮ ਤਰਨ ਤਰਨ ਵਿਖੇ ਆਤਮਾ ਸਕੀਮ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਜਾ ਰਹੇ ਇਸ ਇਸ ਮੇਲੇ ਦਾ ਮੁੱਖ ਆਕਰਸ਼ਣ ਖੇਤੀ ਨਾਲ ਸਬੰਧਿਤ ਮਸ਼ੀਨਰੀ ਅਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਹੋਣਗੀਆਂ, ਜੋ ਕਿ ਕਿਸਾਨਾਂ ਦੇ ਗਿਆਨ ਵਿਚ ਹੋਰ ਵਾਧਾ ਕਰਨ ਹਿੱਤ ਲਗਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨੀਆਂ ਦੌਰਾਨ ਡੇਅਰੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਅਤੇ ਮੱਛੀ ਪਾਲਣ ਵਿਭਾਗ ਆਦਿ ਵਲੋਂ ਆਪਣੇ ਵਿਭਾਗਾਂ ਨਾਲ ਸਬੰਧਤ ਉਤਪਾਦ ਪ੍ਰਦਰਸ਼ਿਤ ਕੀਤੇ ਜਾਣਗੇ | ਖੇਤੀ ਮਾਹਿਰ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਤੋਂ ਹਟ ਕੇ ਲਾਹੇਵੰਦ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ. ਰੁਪਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਖੇਤੀਬਾੜੀ ਉੱਪ ਨਿਰੀਖਕ ਸਿਮਰਨਜੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਗੁਰਪ੍ਰਤਾਪ ਸਿੰਘ, ਕਰਮ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |