01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਨਵਾਂ ਡਾਲੇਕੇ 'ਚ ਬ੍ਰਹਮਪੁਰਾ ਅਤੇ ਸ਼ੇਖ ਵਲੋਂ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 09-04-2026
ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਨਵਾ ਪਿੰਡ ਡਾਲੇਕੇ ਵਿਖੇ ਬਖਸ਼ਿੰਦਰ ਸਿੰਘ ਹਰਜੱਸ ਦੇ ਗ੍ਰਹਿ ਵਿਖੇ ਅਕਾਲੀ ਵਰਕਰ ਮਿਲਣੀ ਕੀਤੀ ਗਈ | ਇਸ ਮੌਕੇ ਬ੍ਰਹਮਪੁਰਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਲੋਕ ਭਲਾਈ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਵਰਗੀਆਂ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾਈਆਂ ਗਈਆਂ, ਜਿਨ੍ਹਾਂ ਦਾ ਲਾਭ ਅੱਜ ਵੀ ਆਮ ਜਨਤਾ ਲੈ ਰਹੀ ਹੈ | ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਵਲੋਂ ਕੀਤੇ ਗਏ ਐਲਾਨ ਜ਼ਿਆਦਾਤਰ ਕਾਗਜ਼ਾਂ ਤੱਕ ਹੀ ਸੀਮਿਤ ਰਹੇ ਅਤੇ ਸਕੀਮਾਂ ਲੰਬੇ ਸਮੇਂ ਤੱਕ ਚੱਲ ਹੀ ਨਹੀਂ ਸਕੀਆਂ | ਇਸ ਦੌਰਾਨ ਮੌਜੂਦ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਕੰਮ ਕੀਤਾ ਹੈ ਅਤੇ ਭਵਿੱਖ ਵਿਚ ਵੀ ਇਹ ਸੇਵਾ ਜਾਰੀ ਰਹੇਗੀ | ਇਸ ਮੌਕੇ ਜਸਵਿੰਦਰ ਸਿੰਘ ਸਾਬਕਾ ਸਰਪੰਚ, ਕਾਬਲ ਸਿੰਘ, ਮਲਕੀਤ ਸਿੰਘ, ਰੌਸ਼ਨ ਸਿੰਘ, ਗੋਬਿੰਦ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਐਕਟਿਵਾ ਸਵਾਰ ਲੁੱਟਿਆ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਮੌਕੇ ਵੱਖ-ਵੱਖ ਪ੍ਰਦਰਸ਼ਨੀਆਂ ਹੋਣਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ- ਡਾ. ਭੁਪਿੰਦਰ ਸਿੰਘ
Ad Position 24