01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਐਕਟਿਵਾ ਸਵਾਰ ਲੁੱਟਿਆ <br/>

Ad Position 21
No active advertisement
ਅਜੀਤ ਡੈਸਕ 09-04-2026
ਝਬਾਲ, 8 ਅਪ੍ਰੈਲ (ਸੁਖਦੇਵ ਸਿੰਘ)-ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਐਕਟਿਵਾ ਸਵਾਰ ਕੋਲੋਂ 8500 ਰੁਪਏ ਤੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ | ਲੁੱਟ ਦੇ ਸ਼ਿਕਾਰ ਹੋਏ ਗੁਰਮੁਖ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਹ ਆਪਣੇ ਸਾਥੀ ਸੁਖਦੇਵ ਸਿੰਘ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਪਿੰਡ ਮੱਜੂਪੁਰ ਨੇੜੇ ਬਹਿਕਾ ਨੂੰ ਜਾ ਰਹੇ ਸਨ | ਰਸਤੇ 'ਚ ਪਿੱਛੋਂ ਆਏ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਐਕਟਿਵਾ ਅੱਗੇ ਮੋਟਰਸਾਈਕਲ ਕਰਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਹਥਿਆਰਾਂ ਦੀ ਨੋਕ 'ਤੇ ਉਸ ਕੋਲੋਂ 8500 ਰੁਪਏ ਤੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ | ਦੱਸਣਯੋਗ ਹੈ ਇਕ ਦਿਨ ਪਹਿਲਾਂ ਹੀ ਉਕਤ ਲੁਟੇਰਿਆਂ ਨੇ ਸਕੂਲ ਤੋਂ ਛੁੱਟੀ ਕਰਕੇ ਘਰ ਜਾ ਰਹੇ ਮਾਸਟਰ ਅਤੇ ਪਿੰਡ ਲਾਲੂ ਘੁੰਮਣ ਨੇੜੇ ਇਕ ਵਿਅਕਤੀ ਨੂੰ ਹਥਿਆਰਾਂ ਦੀ ਨੋਕ 'ਤੇ ਲੁੱਟ ਲਿਆ ਸੀ | ਪਿਛਲੇ ਦਿਨਾਂ ਤੋਂ ਝਬਾਲ ਖੇਤਰ ਵਿਚ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲਗਾਤਾਰ ਬੇਖੌਫ਼ ਹੋ ਕੇ ਕੀਤੀਆਂ ਜਾ ਰਹੀਆਂ ਲੁੱਟਾਂ-ਖੋਹਾਂ ਕਾਰਨ ਲੋਕਾਂ ਅੰਦਰ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ ਪਰ ਪੁਲਿਸ ਪ੍ਰਸ਼ਾਸਨ ਖਾਮੋਸ਼ ਬੈਠਾ ਹੈ

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਪਿੰਡ ਬਾਠ ਦੇ 'ਆਪ' ਅਤੇ ਅਕਾਲੀ ਦਲ ਦੇ ਦਰਜਨਾਂ ਪਰਿਵਾਰ ਸਿੱਕੀ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ <... ਅਗਲੀ ਖ਼ਬਰ ਪਿੰਡ ਨਵਾਂ ਡਾਲੇਕੇ 'ਚ ਬ੍ਰਹਮਪੁਰਾ ਅਤੇ ਸ਼ੇਖ ਵਲੋਂ ਮੁਲਾਕਾਤ <br/>
Ad Position 24