01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਖਡੂਰ ਸਾਹਿਬ ਦੇ ਪਿੰਡ ਬਾਠ ਦੇ 'ਆਪ' ਅਤੇ ਅਕਾਲੀ ਦਲ ਦੇ ਦਰਜਨਾਂ ਪਰਿਵਾਰ ਸਿੱਕੀ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 09-04-2026
ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਬਾਠ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੇ 'ਆਪ' ਅਤੇ ਅਕਾਲੀ ਦਲ ਨਾਲ ਸੰਬੰਧਿਤ ਦਰਜਨਾਂ ਪਰਿਵਾਰਾਂ ਨੇ ਆਪੋ ਆਪਣੀ ਪਾਰਟੀ ਨੂੰ ਫਤਿਹ ਬੁਲਾ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਾਅਰਿਆਂ ਦੀ ਗੂੰਜ 'ਚ ਕਾਂਗਰਸ 'ਚ ਸ਼ਾਮਿਲ ਹੋ ਗਏ | ਉਨ੍ਹਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਸਾਬਕਾ ਵਿਧਾਇਕ ਸਿੱਕੀ ਨੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨਾਲ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਵਰਕਰਾਂ ਨੂੰ ਸਮੇਂ-ਸਮੇਂ 'ਤੇ ਕਾਂਗਰਸ ਪਾਰਟੀ 'ਚ ਮਾਨ ਸਨਮਾਨ ਦੇ ਕੇ ਕਾਂਗਰਸ ਪਾਰਟੀ ਦੀ ਸੇਵਾ ਲਈ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਵਿਧਾਨ ਸਭਾ ਹਲਕਾ ਖਡੂਰ ਸਾਹਿਬ 'ਚੋਂ ਕਾਂਗਰਸ ਪਾਰਟੀ ਦੀ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਕੇ ਮੁੜ ਪੰਜਾਬ 'ਚ ਕਾਂਗਰਸ ਪਾਰਟੀ ਦੀ ਅਗਵਾਈ ਹੇਠ 2027 'ਚ ਕਾਂਗਰਸ ਸਰਕਾਰ ਬਣਾ ਸਕੀਏ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਤੇ ਗਲਤ ਨੀਤੀਆਂ ਤੋਂ ਤੰਗ ਹੋ ਚੁੱਕੇ ਹਨ | ਇਸੇ ਕਰਕੇ ਪੰਜਾਬ ਦੇ ਸੂਝਵਾਨ ਤੇ ਬਹਾਦਰ ਲੋਕ ਦਿਨੋ-ਦਿਨ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ | ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ 'ਚੋਂ ਆਮ ਆਦਮੀ ਪਾਰਟੀ ਦਾ ਭੋਗ ਪੈ ਜਾਵੇਗਾ | ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਵਿਚ ਜਗਤਾਰ ਸਿੰਘ ਬਾਠ, ਮੰਗਲ ਸਿੰਘ ਬਾਠ, ਬਲਵੰਤ ਸਿੰਘ ਬਾਠ, ਮਨਜਿੰਦਰ ਸਿੰਘ ਬਾਠ, ਗੁਰਦੇਵ ਸਿੰਘ ਬਾਠ, ਬਲਦੇਵ ਸਿੰਘ ਬਾਠ, ਬਲਕਾਰ ਸਿੰਘ ਬਾਠ, ਜਸਵਿੰਦਰ ਸਿੰਘ ਬਾਠ, ਕਸ਼ਮੀਰ ਸਿੰਘ ਬਾਠ, ਮਹਿੰਦਰ ਸਿੰਘ ਬਾਠ, ਕੈਮਲ ਸਿੰਘ ਬਾਠ, ਕਰਨੈਲ ਸਿੰਘ ਬਾਠ, ਜਗਤਾਰ ਸਿੰਘ ਬਾਠ, ਸੁਖਦੇਵ ਸਿੰਘ ਬਾਠ, ਕੁਲਦੀਪ ਸਿੰਘ ਬਾਠ, ਇੰਦਰਜੀਤ ਸਿੰਘ ਬਾਠ, ਸਰਬਜੀਤ ਸਿੰਘ ਬਾਠ, ਲਵਪ੍ਰੀਤ ਸਿੰਘ, ਅਵਤਾਰ ਸਿੰਘ, ਪ੍ਰੇਮ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਤਲਵਿੰਦਰ ਸਿੰਘ, ਨਸੀਬ ਸਿੰਘ, ਮਹਿਕਪ੍ਰੀਤ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਜਗੀਰ ਸਿੰਘ, ਬਿੱਕਰ ਸਿੰਘ, ਨਿਸ਼ਾਨ ਸਿੰਘ, ਸੰਮਾ ਸਿੰਘ, ਹਰਜੀਤ ਕੌਰ, ਦਲਜੀਤ ਕੌਰ, ਨਰਿੰਦਰ ਕੌਰ, ਕੁਲਵੰਤ ਕੌਰ, ਪਰਮਜੀਤ ਕੌਰ, ਪ੍ਰਕਾਸ਼ ਕੌਰ, ਜਗੀਰ ਕੌਰ, ਸੁਖਜੀਤ ਕੌਰ, ਅਮਰਜੀਤ ਕੌਰ, ਪਲਵਿੰਦਰ ਕੌਰ, ਬਲਜੀਤ ਕੌਰ, ਪਲਵਿੰਦਰ ਕੌਰ, ਬਲਜੀਤ ਕੌਰ, ਪਾਲ ਕੌਰ, ਕੰਸ ਕੌਰ ਸਾਰੇ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਰਘਬੀਰ ਸਿੰਘ ਬਾਠ, ਮੰਗਲ ਸਿੰਘ ਬਾਠ, ਸੂਬੇਦਾਰ ਬਲਦੇਵ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ ਬਾਠ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਬਾਠ, ਜੈਮਲ ਸਿੰਘ, ਬਾਬਾ ਅਮਰਜੀਤ ਸਿੰਘ, ਬਲਵਿੰਦਰ ਸਿੰਘ, ਵਰਿਆਮ ਸਿੰਘ, ਲਖਵਿੰਦਰ ਸਿੰਘ, ਪੂਰਨ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ ਪੱਖੋਕੇ, ਸਰਪੰਚ ਜਗਰੂਪ ਸਿੰਘ ਖਵਾਸਪੁਰ, ਬਲਜਿੰਦਰ ਸਿੰਘ ਰੰਧਾਵਾ, ਬਲਜੀਤ ਸਿੰਘ ਪੰਡੋਰੀ, ਬਿੱਲਾ ਭਲਵਾਨ ਨੌਰੰਗਾਬਾਦ, ਸਰਪੰਚ ਅਮਨਦੀਪ ਸਿੰਘ ਕੰਗ, ਸਰਪੰਚ ਹਰਜੀਤ ਸਿੰਘ ਘਸੀਟਪੁਰ, ਗੁਰਦਿਆਲ ਸਿੰਘ ਦੀਨੇਵਾਲ, ਸੁਖਵਿੰਦਰ ਸਿੰਘ ਦੇਊ, ਯੂਥ ਪ੍ਰਧਾਨ ਜਗਰਾਜ ਸਿੰਘ ਰੰਧਾਵਾ, ਪੀ.ਏੇ. ਰਣਜੀਤ ਸਿੰਘ ਰਾਣਾ, ਮੈਂਬਰ ਬਚਿੱਤਰ ਸਿੰਘ ਕੰਗ, ਸਰਪੰਚ ਪ੍ਰਗਟ ਸਿੰਘ, ਮੈਂਬਰ ਗਗਨ ਕੰਗ ਆਦਿ ਵੀ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਦੀ ਮਿਹਨਤ ਸਦਕਾ ਲਗਾਤਾਰ ਅਕਾਲੀ ਦਲ ਦੀ ਸਥਿਤੀ ਹੋ ਰਹੀ ਮਜ਼ਬੂਤ-ਅਕਾਲੀ ਆਗੂ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਐਕਟਿਵਾ ਸਵਾਰ ਲੁੱਟਿਆ <br/>
Ad Position 24