31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੰਨਾ ਨੇ ਪਰਿਵਾਰ ਸਮੇਤ ਮੀਨੂੰ ਸੇਠੀ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 09-04-2026
ਮੀਆਂਵਿੰਡ, 8 ਅਪ੍ਰੈਲ (ਸੰਧੂ)-ਭਾਰਤੀ ਜਨਤਾ ਪਾਰਟੀ ਦੀ ਸਟੇਟ ਸੈਕਟਰੀ ਅਤੇ ਸਾਬਕਾ ਸੂਬਾ ਮਹਿਲਾ ਮੋਰਚਾ ਪ੍ਰਧਾਨ ਬੀਬਾ ਮੀਨੂੰ ਸੇਠੀ ਉਚੇਚੇ ਤੌਰ 'ਤੇ ਪਿੰਡ ਮੀਆਂਵਿੰਡ ਵਿਖੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਹੁੰਚੇ, ਜਿੱਥੇ ਮਨਜੀਤ ਸਿੰਘ ਮੰਨਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਮੀਨੂੰ ਸੇਠੀ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਮਾਸਟਰ ਮਹਿੰਦਰ ਸਿੰਘ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਮੀਨੂੰ ਸੇਠੀ ਨੇ ਕਿਹਾ ਕਿ ਉਹ ਮਾਝੇ ਦੀ ਧਰਤੀ 'ਤੇ ਆ ਕੇ ਬਹੁਤ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਮੰਨਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਹੁਤ ਪਿਆਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪਾਰਟੀ ਵਲੋਂ ਉਨ੍ਹਾਂ ਦੀ ਡਿਊਟੀ ਗਰਾਊਾਡ ਪੱਧਰ ਤੋਂ ਜਾਣਕਾਰੀ ਲੈਣ ਦੀ ਲਗਾਈ ਹੋਈ ਹੈ, ਜਿਸ ਦੇ ਮੱਦੇਨਜ਼ਰ ਉਹ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਹੁੰਚੇ ਸਨ, ਪਰ ਡਿਊਟੀ ਨਿਭਾਉਂਦੇ ਹੋਏ ਉਹ ਜਦੋਂ ਪਿੰਡ ਮੀਆਂਵਿੰਡ ਵਿਖੇ ਮੰਨਾ ਦੇ ਗ੍ਰਹਿ ਵਿਖੇ ਪਹੁੰਚੇ ਹਨ, ਜਿੱਥੇ ਉਨ੍ਹਾਂ ਨੂੰ ਮੰਨਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬਹੁਤ ਮਾਣ ਸਤਿਕਾਰ ਦਿੱਤਾ ਗਿਆ ਹੈ | ਜੋ ਅਭੁੱਲਣਯੋਗ ਹੈ | ਇਸ ਮੌਕੇ ਗੱਲਬਾਤ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਮੀਨੂੰ ਸੇਠੀ ਪਾਰਟੀ ਦੇ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਪਾਰਟੀ ਵਲੋਂ ਲਗਾਈ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹਨ | ਇਸ ਮੌਕੇ ਮੀਨੂੰ ਸੇਠੀ ਦਾ ਸਨਮਾਨ ਕਰਨ ਸਮੇਂ ਮੰਨਾ ਦੇ ਪਰਿਵਾਰਕ ਮੈਂਬਰ ਸਾਬਕਾ ਚੇਅਰਮੈਨ ਰਣਜੀਤ ਸਿੰਘ, ਮੈਡਮ ਹਰਜਿੰਦਰ ਕੌਰ, ਮੈਡਮ ਰਣਜੀਤ ਕੌਰ, ਸੁਖਜੀਤ ਸਿੰਘ, ਹਰਜੀਤ ਸਿੰਘ ਰਾਜਾ ਅਤੇ ਪ੍ਰਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਈਰਾਨ-ਅਮਰੀਕਾ ਯੁੱਧ ਬੰਦ ਕਰਵਾਉਣ ਅਤੇ ਵਿਸ਼ਵ ਸ਼ਾਂਤੀ ਲਈ ਮੋਮਬੱਤੀ ਮਾਰਚ
Ad Position 24