30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੀਂਹ ਤੇ ਗੜੇਮਾਰੀ ਨਾਲ ਕਿਸਾਨ ਪ੍ਰਭਾਵਿਤ, ਮੰਡੀਆਂ 'ਚ ਵੀ ਨਹੀਂ ਪੁਖ਼ਤਾ ਪ੍ਰਬੰਧ- ਭਰੋਵਾਲ

Ad Position 21
No active advertisement
ਅਜੀਤ ਡੈਸਕ 09-04-2026
ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਨਾਲ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ | ਸੂਬੇ ਦੇ ਕਿਸਾਨ ਇਸ ਸਮੇਂ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ | ਭਰੋਵਾਲ ਨੇ ਕਿਹਾ ਕੇ ਸੂਬੇ ਨੇ ਲਗਪਗ 1.25 ਲੱਖ ਏਕੜ 'ਚ ਫ਼ਸਲ ਦਾ ਨੁਕਸਾਨ ਹੋਇਆ ਹੈ ਅਤੇ ਘੱਟੋ-ਘੱਟ 7 ਜ਼ਿਲਿ੍ਹਆਂ ਵਿਚ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ | ਮੰਡੀਆਂ ਵਿਚ ਫ਼ਸਲ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਖੁੱਲ੍ਹੇ ਅਸਮਾਨ ਹੇਠਾਂ ਪਈ ਫ਼ਸਲ ਮੀਂਹ ਨਾਲ ਭਿੱਜ ਕੇ ਖ਼ਰਾਬ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਬਰਬਾਦ ਹੋ ਰਹੀ ਹੈ | ਭਰੋਵਾਲ ਨੇ ਕਿਹਾ ਕਿ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਕਈ ਪਿੰਡਾਂ 'ਚ ਵੀ ਕਣਕ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਸਰਕਾਰ ਨੇ ਪਿਛਲੇ ਨੁਕਸਾਨਾਂ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਦਕਿ ਸਿਰਫ ਬਿਆਨਬਾਜ਼ੀ ਹੀ ਕੀਤੀ ਹੈ | ਭਰੋਵਾਲ ਨੇ ਪੰਜਾਬ ਸਰਕਾਰ ਨੂੰ ਕਰੜੇ ਸ਼ਬਦਾਂ 'ਚ ਘੇਰਿਆ ਕਿ ਮੰਡੀਆਂ ਦੀ ਖ਼ਸਤਾ ਹਾਲਤ ਅਤੇ ਸ਼ੈੱਡਾਂ ਦੀ ਭਾਰੀ ਕਮੀ ਸਰਕਾਰ ਦੀ ਨਾਕਾਮੀ ਦਾ ਸਿੱਧਾ ਸਬੂਤ ਹੈ | ਹੁਣ ਤੱਕ ਕਿਸਾਨਾਂ ਲਈ ਬੁਨਿਆਦੀ ਸੁਵਿਧਾਵਾਂ ਤੱਕ ਯਕੀਨੀ ਨਹੀਂ ਬਣਾਈਆਂ ਗਈਆਂ, ਜਿਸ ਕਾਰਨ ਅੱਜ ਮੀਂਹ ਪੈਂਦੇ ਹੀ ਫ਼ਸਲ ਖੁੱਲ੍ਹੇ ਵਿਚ ਪਈ ਬਰਬਾਦ ਹੋ ਰਹੀ ਹੈ | ਭਰੋਵਾਲ ਨੇ ਨੇ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲੱਗ ਸਕੇ | ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਦੇ ਆਧਾਰ 'ਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਯੋਗ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਬਿੰਦਰ ਸਿੰਘ ਸੰਧੂ, ਚੈਂਚਲ ਸਿੰਘ ਮਾਬਰ, ਅਮਰਜੀਤ ਸਿੰਘ, ਬਾਬਾ ਸੁਰਜੀਤ ਸਿੰਘ, ਜੁਗਰਾਜ ਸਿੰਘ ਸੋਨਾ, ਮਨਜੀਤ ਸਿੰਘ ਸੰਧੂ, ਦਲਜੀਤ ਸਿੰਘ ਸੰਧੂ, ਪਾਖਰ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਈਨਮੈਨ ਮਨਜੀਤ ਸਿੰਘ ਖੇਲਾ ਦਾ ਸੇਵਾ ਮੁਕਤੀ 'ਤੇ ਸਨਮਾਨ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਬਦੇਸ਼ਾ ਵਿਖੇ ਮੀਟਿੰਗ
Ad Position 24